28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦਾ ਪਿੰਡ ਧਾਰੋਵਾਲੀ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ

ਅਜੀਤ ਡੈਸਕ 03-06-2026
ਧਿਆਨਪੁਰ, 2 ਜੂਨ (ਕੁਲਦੀਪ ਸਿੰਘ ਸੋਨੂੰ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ 32ਵੀਂ ਪੈਦਲ ਯਾਤਰਾ ਦਾ ਜਥਾ ਜਦ ਪਿੰਡ ਧਾਰੋਵਾਲੀ ਵਿਖੇ ਪਹੁੰਚਿਆ ਤਾਂ ਸਮੁੱਚੀਆਂ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਪ੍ਰੋ. ਦਲਜੀਤ ਸਿੰਘ ਰੰਧਾਵਾ ਧਾਰੋਵਾਲੀ ਵਲੋਂ ਸੁਸਾਇਟੀ ਦੇ ਮੁਖੀ ਡਾ. ਗੁਰਦੇਵ ਸਿੰਘ ਰੰਧਾਵਾ ਧਾਰੋਵਾਲੀ ਤੇ ਜਥੇ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਪ੍ਰੋਫੈਸਰ ਦਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦਾ ਸਮੁੱਚਾ ਜਥਾ ਡਾ. ਗੁਰਦੇਵ ਸਿੰਘ ਰੰਧਾਵਾ ਦੀ ਅਗਵਾਈ 'ਚ ਡੇਰਾ ਬਾਬਾ ਨਾਨਕ ਤੋਂ ਰਵਾਨਾ ਹੋ ਕੇ ਕਾਹਲਾਂਵਾਲੀ ਚੌਂਕ, ਚਾਕਾਂਵਾਲੀ, ਬਹਿਲੋਰਪੁਰ ਅਤੇ ਹਵੇਲੀਆਂ ਤੋਂ ਹੁੰਦਾ ਹੋਇਆ, ਜਦ ਪਿੰਡ ਧਾਰੋਵਾਲੀ ਵਿਖੇ ਪਹੁੰਚਿਆ ਤਾਂ ਸੰਗਤਾਂ ਨੂੰ ਬਦਾਮਾਂ ਵਾਲੀ ਠੰਡੀ ਮਿੱਠੀ ਸ਼ਰਦਾਈ ਤੇ ਲੱਡੂਆਂ ਦਾ ਪ੍ਰਸ਼ਾਦ ਛਕਾ ਕੇ ਸੇਵਾ ਕੀਤੀ ਗਈ | ਪ੍ਰੋ. ਦਲਜੀਤ ਸਿੰਘ ਰੰਧਾਵਾ ਨੇ ਸਮੁੱਚੇ ਜਥੇ ਦਾ ਸਿਰਪਾਉ ਪਾ ਕੇ ਨਿੱਘਾ ਸਵਾਗਤ ਕੀਤਾ | ਪ੍ਰੋਫ਼ੈਸਰ ਦਲਜੀਤ ਸਿੰਘ ਰੰਧਾਵਾ ਤੇ ਸਰਪੰਚ ਰਜਿੰਦਰ ਸਿੰਘ ਰੰਧਾਵਾ ਧਾਰੋਵਾਲੀ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ, ਰਾਜਨੀਤਿਕ, ਧਾਰਮਿਕ, ਸਮਾਜਿਕ ਹਸਤੀਆਂ ਤੇ ਇਲਾਕੇ ਦੀ ਸੰਗਤ ਵਲੋਂ ਵੱਡਾ ਸਮਰਥਨ ਮਿਲਣ ਕਰ ਕੇ ਪੈਦਲ ਯਾਤਰਾ ਸਬੰਧੀ ਇਲਾਕੇ ਦੀਆਂ ਸੰਗਤਾਂ 'ਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ | ਇਸ ਮੌਕੇ ਕੰਵਲ ਕੁਲਵਿੰਦਰ ਸਿੰਘ ਪੰਨੂੰ ਕਾਲਾ ਅਫਗਾਨਾ, ਉੱਘੇ ਸਮਾਜ ਸੇਵਕ ਲੈਕਚਰਾਰ ਰਣਜੋਧ ਸਿੰਘ ਮੰਮਣ, ਪ੍ਰੋ. ਗੁਰਦੀਪ ਸਿੰਘ ਸਾਰਚੂਰ, ਹਰਦਿਆਲ ਸਿੰਘ ਅੰਮਿ੍ਤਸਰ, ਅਧਿਆਪਕ ਜਥੇਬੰਦੀ ਦੇ ਪ੍ਰਧਾਨ ਦਿਲਬਾਗ ਸਿੰਘ ਪੱਡਾ, ਕੁਲਵੰਤ ਸਿੰਘ ਜੌਹਲ ਨੰਗਲ, ਸਤਨਾਮ ਸਿੰਘ, ਗੁਰਨਾਮ ਸਿੰਘ, ਤਰਲੋਕ ਸਿੰਘ ਨਾਥਪੁਰ, ਸਰਪੰਚ ਰਜਿੰਦਰ ਸਿੰਘ ਧਾਰੋਵਾਲੀ, ਡਾ. ਬਲਜੀਤ ਸਿੰਘ ਰੰਧਾਵਾ, ਕੁਲਵੰਤ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਨੰਬਰਦਾਰ ਗੁਰਨਾਮ, ਸੁਖਜਿੰਦਰ ਸਿੰਘ, ਕਰਮਜੀਤ ਸਿੰਘ, ਡਾ. ਸਿੰਦ, ਰਾਜੂ ਮਕੈਨਿਕ, ਸੁਖਵਿੰਦਰ ਸਿੰਘ, ਪਾਲ ਸਿੰਘ, ਜਸਵਿੰਦਰ ਮੈਂਬਰ ਪੰਚਾਇਤ, ਬਲਵਿੰਦਰ ਸਿੰਘ ਤੇ ਲਖਵਿੰਦਰ ਸਿੰਘ ਧਾਰੋਵਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕੌਂਸਲਰਾਂ ਦੀ ਜਿੱਤ 'ਦੇ ਵੋਟਰਾਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।