28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰਦਾਸਪੁਰ ਤੋਂ 108 ਤੇ ਦੀਨਾਨਗਰ ਤੋਂ 16 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ <br/>

ਅਜੀਤ ਡੈਸਕ 03-06-2026
ਗੁਰਦਾਸਪੁਰ, 2 ਜੂਨ (ਚੱਕਰਾਜਾ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ ਤੇ ਦੀਨਾਨਗਰ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ | ਇਸ ਸਬੰਧੀ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਨੇ ਦੱਸਿਆ ਕਿ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ ਤੋਂ 108 ਅਤੇ ਦੀਨਾਨਗਰ ਤੋਂ 16 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 3 ਜੂਨ ਹੈ, ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 4 ਜੂਨ ਨੂੰ ਹੋਵੇਗੀ, ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ | ਉਨ੍ਹਾਂ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ |

ਪਿਛਲੀ ਖ਼ਬਰ ਵਾਰਡ ਨੰਬਰ 20 ਤੋਂ ਭਾਜਪਾ ਉਮੀਦਵਾਰ ਤਾਨੀਆ ਸ਼ਰਮਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ ਅਗਲੀ ਖ਼ਬਰ ਗੁਰਦਾਸਪੁਰ ਨਗਰ ਕੌਂਸਲ ਚੋਣ ਲਈ ਭਾਜਪਾ ਵਲੋਂ 29 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।