28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਾਰਡ ਨੰਬਰ 20 ਤੋਂ ਭਾਜਪਾ ਉਮੀਦਵਾਰ ਤਾਨੀਆ ਸ਼ਰਮਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਜੀਤ ਡੈਸਕ 03-06-2026
ਗੁਰਦਾਸਪੁਰ, 2 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 20 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤਾਨੀਆ ਸ਼ਰਮਾ ਪਤਨੀ ਅੰਕੁਸ਼ ਮਹਾਜਨ ਨੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਤਾਨੀਆ ਸ਼ਰਮਾ ਨੇ ਕਿਹਾ ਕਿ ਉਹ ਵਾਰਡ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਨਵੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਤੇ ਤਰੱਕੀ ਦੇ ਹੱਕ 'ਚ ਵੋਟ ਪਾ ਕੇ ਭਾਜਪਾ ਨੂੰ ਮਜ਼ਬੂਤ ਕਰਨ | ਇਸ ਮੌਕੇ ਪਾਰਟੀ ਵਰਕਰ ਤੇ ਸਮਰਥਕ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ-27 ਤੋਂ ਭਾਜਪਾ ਉਮੀਦਵਾਰ ਵਰੁਣ ਗੋਸਾਈਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਗੁਰਦਾਸਪੁਰ ਤੋਂ 108 ਤੇ ਦੀਨਾਨਗਰ ਤੋਂ 16 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।