28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਾਰਡ ਨੰਬਰ-27 ਤੋਂ ਭਾਜਪਾ ਉਮੀਦਵਾਰ ਵਰੁਣ ਗੋਸਾਈਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਅਜੀਤ ਡੈਸਕ 03-06-2026
ਗੁਰਦਾਸਪੁਰ, 2 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ | ਇਸੇ ਤਹਿਤ ਵਾਰਡ ਨੰਬਰ-27 ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਵਰੁਣ ਗੋਸਾਈਾ ਨੇ ਅੱਜ ਆਪਣੇ ਸਮਰਥਕਾਂ ਤੇ ਪਾਰਟੀ ਆਗੂਆਂ ਦੀ ਹਾਜ਼ਰੀ 'ਚ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ | ਗੁਰਦਾਸਪੁਰ ਵਿਚ 13 ਜੂਨ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਜਾਰੀ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਕਾਗ਼ਜ਼ ਦਾਖ਼ਲ ਕਰ ਰਹੇ ਹਨ | ਨਾਮਜ਼ਦਗੀ ਦਾਖਲ ਕਰਨ ਮੌਕੇ ਵਰੁਣ ਗੋਸਾਈਾ ਨੇ ਕਿਹਾ ਕਿ ਉਹ ਵਾਰਡ ਦੇ ਸਰਵਪੱਖੀ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਵਲੋਂ ਮਿਲ ਰਿਹਾ ਭਰਪੂਰ ਸਹਿਯੋਗ ਭਾਜਪਾ ਦੀ ਜਿੱਤ ਦਾ ਰਾਹ ਪੱਧਰਾ ਕਰੇਗਾ | ਇਸ ਮੌਕੇ ਪਾਰਟੀ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਵੀ ਭਰੋਸਾ ਜਤਾਇਆ ਕਿ ਭਾਜਪਾ ਦੇ ਉਮੀਦਵਾਰ ਵਾਰਡ ਨੰਬਰ-27 ਤੋਂ ਸ਼ਾਨਦਾਰ ਜਿੱਤ ਦਰਜ ਕਰਨਗੇ | ਨਾਮਜ਼ਦਗੀ ਦੌਰਾਨ ਸਮਰਥਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ | ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਮਜ਼ਬੂਤੀ ਨਾਲ ਮੈਦਾਨ ਵਿਚ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਹਾਸਲ ਕਰੇਗੀ |
ਪਿਛਲੀ ਖ਼ਬਰ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਅਗਲੀ ਖ਼ਬਰ ਵਾਰਡ ਨੰਬਰ 20 ਤੋਂ ਭਾਜਪਾ ਉਮੀਦਵਾਰ ਤਾਨੀਆ ਸ਼ਰਮਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।