ਕਲਾਨੌਰ, 2 ਜੂਨ (ਪੁਰੇਵਾਲ)-ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਅਤੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਸ: ਰਣਜੇਤ ਸਿੰਘ ਬਾਠ ਝੰਗੀ ਨੇ ਕਿਹਾ ਕਿ ਬੀਤੇ ਦਿਨ ਸ਼ਹਿਰੀ ਚੋਣਾਂ ਦੇ ਆਏ ਨਤੀਜਿਆਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲੀ ਵੱਡੀ ਜਿੱਤ ਇਸ ਗੱਲ ਦਾ ਸਬੂਤ ਹੈ ਕਿ ਸੂਬੇ ਦੇ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਨਾਲ ਹੈ ਅਤੇ ਜਿਸ ਤਰ੍ਹਾਂ ਸੂਬੇ 'ਚ ਮੁੱਖ ਮੰਤਰੀ ਸ; ਭਗਵੰਤ ਸਿੰਘ ਮਾਨ ਲੋਕ ਹਿੱਤ ਕਾਰਜਾਂ ਨੂੰ ਕਰ ਰਹੇ ਹਨ, ਉਸ ਤੋਂ ਸੰਤੁਸ਼ਟ ਹਨ ਅਤੇ ਇਹ ਜਿੱਤ ਲੋਕਾਂ ਦੀ 'ਆਪ' 'ਤੇ ਮਜ਼ਬੂਤ ਭਰੋਸੇ ਦੀ ਮੋਹਰ ਹੈ | ਚੇਅ. ਬਾਠ ਝੰਗੀ ਵਲੋਂ ਵੱਖ-ਵੱਖ ਪਿੰਡਾਂ 'ਚ ਵਰਕਰਾਂ ਦੀਆਂ ਮੀਟਿੰਗਾਂ ਕਰਨ ਉਪਰੰਤ ਉਨ੍ਹਾਂ ਨਾਲ ਸ਼ਹਿਰੀ ਚੋਣਾਂ 'ਚ 'ਆਪ' ਦੀ ਹੋਈ ਜਿੱਤ 'ਤੇ ਖੁਸ਼ੀ ਮਨਾਈ ਗਈ ਅਤੇ ਕਿਹਾ ਕਿ ਵਿਰੋਧੀਆਂ ਨੂੰ ਹੁਣ ਲੋਕ ਮੂੰਹ ਨਹੀਂ ਲਗਾ ਰਹੇ ਤੇ ਉਹ ਆਪਣੀ ਸਾਖ ਬਚਾਉਣ ਲਈ ਤਰਲੋਮੱਛੀ ਹੋ ਰਹੇ ਹਨ, ਜਦਕਿ ਸੂਬੇ ਦੇ ਇਨਸਾਫ਼ ਤੇ ਵਿਕਾਸ ਪਸੰਦ ਲੋਕਾਂ ਦਾ ਰੁਝਾਨ ਆਮ ਆਦਮੀ ਪਾਰਟੀ ਵੱਲ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ ਜਿਹੜੇ ਕਾਰਜ ਸੂਬਾ ਸਰਕਾਰ ਕਰ ਰਹੀ ਹੈ ਉਹ ਚਿੱਟੇ ਦਿਨ ਵਾਂਗ ਸਾਫ਼ ਵਿਖਾਈ ਦੇ ਰਹੇ ਹਨ, ਜਦਕਿ ਵਿਰੋਧੀਆਂ ਕੋਲ ਆਪਣੀ ਹੋਂਦ ਬਰਕਰਾਰ ਰੱਖਣ ਲਈ ਸਿਰਫ਼ ਝੂਠੀ ਦੂਸ਼ਣਬਾਜ਼ੀ ਕਰਨ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ ਹੈ | ਇਸ ਮੌਕੇ ਸਤਨਾਮ ਸਿੰਘ ਬਾਜਵਾ ਸਰਪੰਚ, ਹਰਦੇਵ ਸਿੰਘ ਹਰੂਵਾਲ ਬਲਾਕ ਪ੍ਰਧਾਨ, ਗੁਵਿੰਦਰ ਸਿੰਘ ਨਬੀਨਗਰ, ਹਰਪ੍ਰੀਤ ਸਿੰਘ ਰਹੀਮਾਂਬਾਦ, ਠੇਕੇਦਾਰ ਹਰਭਜਨ ਸਿੰਘ ਸੰਧੂ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ, ਜਗਮੋਹਨ ਸਿੰਘ, ਸੁਰਜੀਤ ਸਿੰਘ, ਸਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਬਚਿੱਤਰ ਸਿੰਘ, ਨਰਿੰਦਰ ਸਿੰਘ, ਜਗਦੇਵ ਸਿੰਘ, ਬਲਜੀਤ ਸਿੰਘ, ਪ੍ਰੀਤਮ ਸਿੰਘ, ਗੁਰਦੀਪ ਸਿੰਘ, ਬਲਦੇਵ ਸਿੰਘ, ਮਨਜਿੰਦਰ ਸਿੰਘ ਵੀ ਹਾਜ਼ਰ ਸਨ |