27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਘਰੋਟਾ ਸੇਵਾ ਕੇਂਦਰ ਭਵਨ ਦੇ ਨਿਰਮਾਣ 'ਚ ਦੇਰੀ ਕਾਰਨ 50 ਤੋਂ ਵੱਧ ਪਿੰਡਾਂ ਦੇ ਲੋਕ ਪ੍ਰਭਾਵਿਤ <br/>

ਅਜੀਤ ਡੈਸਕ 03-06-2026
ਘਰੋਟਾ, 2 ਜੂਨ (ਸੰਜੀਵ ਗੁਪਤਾ)-ਘਰੋਟਾ ਸੇਵਾ ਕੇਂਦਰ ਦੇ ਨਵੇਂ ਭਵਨ ਦੇ ਨਿਰਮਾਣ 'ਚ ਹੋ ਰਹੀ ਦੇਰੀ ਕਾਰਨ ਇਲਾਕੇ ਦੇ ਕਰੀਬ 50 ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਗੱਲ ਬਲਾਕ ਸੰਮਤੀ ਮੈਂਬਰ ਘਰੋਟਾ ਜ਼ੋਨ ਨਰੇਸ਼ ਕੁਮਾਰ ਤੇ ਸਿਟੀ ਪ੍ਰਧਾਨ ਬਲਬੀਰ ਸਿੰਘ ਨੇ ਕਹੀ | ਉਨ੍ਹਾਂ ਦੱਸਿਆ ਕਿ ਘਰੋਟਾ ਸੇਵਾ ਕੇਂਦਰ ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ ਸਥਿਤ ਹੈ ਤੇ ਬਰਸਾਤ ਦੇ ਦਿਨਾਂ ਵਿਚ ਬੱਸ ਸਟੈਂਡ, ਖੱਡ ਅਤੇ ਆਸ-ਪਾਸ ਦੀਆਂ ਜ਼ਮੀਨਾਂ ਦਾ ਪਾਣੀ ਓਵਰਫ਼ਲੋ ਹੋ ਕੇ ਸੇਵਾ ਕੇਂਦਰ ਵਿਚ ਦਾਖ਼ਲ ਹੋ ਜਾਂਦਾ ਹੈ | ਇਸ ਕਾਰਨ ਸਰਕਾਰੀ ਰਿਕਾਰਡ, ਸਾਮਾਨ ਤੇ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਬਰਸਾਤ ਦੌਰਾਨ ਵੀ ਇਹੀ ਸਥਿਤੀ ਬਣੀ ਸੀ, ਜਿਸ ਕਾਰਨ ਸੇਵਾ ਕੇਂਦਰ ਨੂੰ ਅਸਥਾਈ ਤੌਰ 'ਤੇ ਬੀ.ਡੀ.ਪੀ.ਓ. ਦਫ਼ਤਰ ਵਿਚ ਸ਼ਿਫ਼ਟ ਕਰਨਾ ਪਿਆ ਸੀ | ਹਾਲਾਂਕਿ ਬੀ.ਡੀ.ਪੀ.ਓ. ਦਫ਼ਤਰ ਦੇ ਉੱਪਰਲੀ ਮੰਜ਼ਿਲ 'ਤੇ ਹੋਣ ਕਾਰਨ ਬਜ਼ੁਰਗਾਂ, ਬਿਮਾਰ ਵਿਅਕਤੀਆਂ ਤੇ ਦਿਵਿਆਂਗ ਲੋਕਾਂ ਨੂੰ ਉੱਥੇ ਪਹੁੰਚਣ 'ਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਤੇ ਕਈ ਲੋਕਾਂ ਨੂੰ ਆਪਣੇ ਕੰਮਾਂ ਲਈ ਹੋਰ ਥਾਵਾਂ 'ਤੇ ਜਾਣਾ ਪਿਆ | ਨਰੇਸ਼ ਕੁਮਾਰ ਤੇ ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ 'ਚ ਰੱਖਦੇ ਹੋਏ ਘਰੋਟਾ ਸੇਵਾ ਕੇਂਦਰ ਦੇ ਨਵੇਂ ਭਵਨ ਦਾ ਨਿਰਮਾਣ ਕਾਰਜ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਤੋਂ ਪਹਿਲਾਂ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ ਤੇ ਲੋਕਾਂ ਨੂੰ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਚ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।