27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 03-06-2026
ਪਠਾਨਕੋਟ, 2 ਜੂਨ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰੀ ਸਿੰਘ ਪੁਰੇਵਾਲ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਡੀ.ਸੀ. ਪਠਾਨਕੋਟ ਨੂੰ ਮੰਗ ਪੱਤਰ ਦੇ ਕੇ ਸਰਕਾਰ ਕੋਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਐਮ.ਐਸ.ਪੀ. ਲਈ ਮੰਗ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਸੁੱਚਾ ਸਿੰਘ ਛੋਟੇਪੁਰ ਨੇ ਦੱਸਿਆ ਕਿ ਸਰਕਾਰ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ 30-35 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਹਨ | ਜਦ ਕਿ ਕਾਨੂੰਨ ਅਨੁਸਾਰ ਉਨ੍ਹਾਂ ਦੀ ਰਿਹਾਈ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ | ਪਰ ਅੱਜ ਤੱਕ ਉਨ੍ਹਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਐਮ.ਐਸ.ਪੀ. ਨਹੀਂ ਮਿਲ ਰਿਹਾ, ਜਿਸ ਦੇ ਚੱਲਦੇ ਕਿਸਾਨਾਂ ਦੀ ਆਰਥਿਕ ਦਸ਼ਾ ਖ਼ਰਾਬ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਪਾਕਿਸਤਾਨ ਜੰਗ ਦੇ ਦੌਰਾਨ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ | ਜਿਸ ਕਾਰਨ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਆ ਰਹੀ ਹੈ, ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਲਾਂਘੇ ਨੂੰ ਜਲਦ ਖ਼ੋਲ੍ਹ ਦਿੱਤਾ ਜਾਵੇ ਤਾਂ ਕਿ ਦੋਵਾਂ ਦੇਸ਼ਾਂ ਦੇ ਧਰਮ ਅਤੇ ਆਪਸੀ ਭਾਈਚਾਰੇ ਦਾ ਪਿਆਰ ਬਣਿਆ ਰਹੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪਿਛਲੇ 15 ਸਾਲਾਂ ਤੋਂ ਨਹੀਂ ਹੋਈ ਹੈ | ਜਦ ਕਿ ਹਰ ਚੋਣ ਦੀ ਕੋਈ ਮਿਆਦ ਹੁੰਦੀ ਹੈ | ਪਰ ਇਹ 15 ਸਾਲਾਂ ਤੋਂ ਹੀ ਬਿਨਾਂ ਚੋਣ ਦੇ ਪ੍ਰਧਾਨ ਚੁਣੇ ਜਾ ਰਹੇ ਹਨ, ਜੋ ਕਿ ਸਰਾਸਰ ਗ਼ਲਤ ਹੈ, ਜਲਦ ਤੋਂ ਜਲਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹੋਣੀ ਚਾਹੀਦੀ ਹੈ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰੀ ਸਿੰਘ ਪੁਰੇਵਾਲ, ਦਿਹਾਤੀ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਰਾਣੀਪੁਰ, ਚਰਨਜੀਤ ਸਿੰਘ ਸੋਨੰੂ, ਜਗਤਾਰ ਸਿੰਘ, ਭੁਪਿੰਦਰ ਸਿੰਘ, ਰਣਜੀਤ ਸਿੰਘ, ਲਖਬੀਰ ਸਿੰਘ ਫਰਵਾਲ, ਬਲਜੀਤ ਸਿੰਘ, ਬਲਵੀਰ ਸਿੰਘ ਬੈਂਸ, ਜੀਵਾ ਸਿੰਘ, ਅਜੀਤ ਸਿੰਘ, ਗੁਰਬਚਨ ਸਿੰਘ, ਤਰਸੇਮ ਸਿੰਘ, ਹਰਜੀਤ ਸਿੰਘ, ਸੁਰਿੰਦਰ ਫਰਵਾਲ, ਕਮਲਜੀਤ ਸਿੰਘ, ਹਰਭਜਨ ਸਿੰਘ, ਮਦਨ ਸਿੰਘ ਰਾਣੀਪੁਰ, ਬਲਵੰਤ ਸਿੰਘ ਰਤਲਾਮਾ, ਬ੍ਰਹਮਜੀਤ ਸਿੰਘ ਢਿੱਲੋਂ, ਐਡਵੋਕੇਟ ਕਰਮ ਸਿੰਘ, ਪ੍ਰਮੋਦ ਕੁਮਾਰ ਹੀਰ, ਬਾਬਾ ਬਲਦੇਵ ਸਿੰਘ ਅਤੇ ਗੁਰਦੀਪ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਡੀ.ਏ. ਤੇ ਓ.ਪੀ.ਐਸ. ਦੀਆਂ ਮੰਗਾਂ ਲਈ ਰੋਡਵੇਜ਼ ਕਰਮਚਾਰੀਆਂ ਦਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਘਰੋਟਾ ਸੇਵਾ ਕੇਂਦਰ ਭਵਨ ਦੇ ਨਿਰਮਾਣ 'ਚ ਦੇਰੀ ਕਾਰਨ 50 ਤੋਂ ਵੱਧ ਪਿੰਡਾਂ ਦੇ ਲੋਕ ਪ੍ਰਭਾਵਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।