27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੀ.ਏ. ਤੇ ਓ.ਪੀ.ਐਸ. ਦੀਆਂ ਮੰਗਾਂ ਲਈ ਰੋਡਵੇਜ਼ ਕਰਮਚਾਰੀਆਂ ਦਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅਜੀਤ ਡੈਸਕ 03-06-2026
ਪਠਾਨਕੋਟ, 2 ਜੂਨ (ਸੰਧੂ)-ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਵਲੋਂ ਦਿੱਤੇ ਸੰਘਰਸ਼ ਪ੍ਰੋਗਰਾਮ ਤਹਿਤ ਪਠਾਨਕੋਟ ਰੋਡਵੇਜ਼ ਡਿਪੂ ਵਿਖੇ ਵੱਡੀ ਗਿਣਤੀ 'ਚ ਕਰਮਚਾਰੀਆਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਪਿੱਟ-ਸਿਆਪਾ ਕੀਤਾ | ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਜਨਰਲ ਸਕੱਤਰ ਕੀਮਤੀ ਲਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕਰਨ ਦੇ ਹੱਕ ਵਿਚ ਅਦਾਲਤ 'ਚ ਪੇਸ਼ ਕੀਤੀ ਗਈ ਸੀਲਬੰਦ ਕਰਮਚਾਰੀ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜ ਕੇ ਆਪਣਾ ਤਿੱਖਾ ਵਿਰੋਧ ਦਰਜ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਆਪਣੇ ਆਪ ਨੂੰ ਕਰਮਚਾਰੀ ਹਿਤੈਸ਼ੀ ਦੱਸਦੀ ਹੈ, ਜਦਕਿ ਦੂਜੇ ਪਾਸੇ ਅਦਾਲਤਾਂ ਵਿਚ ਕਰਮਚਾਰੀਆਂ ਦੇ ਹੱਕਾਂ ਦੇ ਵਿਰੁੱਧ ਰਿਪੋਰਟਾਂ ਪੇਸ਼ ਕਰ ਰਹੀ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਬਹਾਲ ਕਰਨ ਦਾ ਕੀਤਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਇਸ ਤੋਂ ਇਲਾਵਾ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਵੀ ਲੰਮੇ ਸਮੇਂ ਤੋਂ ਜਾਰੀ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਡੀ.ਏ. ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰੇ ਤੇ ਅਦਾਲਤ ਵਿਚ ਪੇਸ਼ ਕੀਤੀ ਗਈ ਕਰਮਚਾਰੀ ਵਿਰੋਧੀ ਸੀਲਬੰਦ ਰਿਪੋਰਟ ਨੂੰ ਵਾਪਸ ਲਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਅਮਰ ਚੰਦ, ਸਰਬਜੀਤ ਸਿੰਘ ਸਾਬੀ, ਅਜੈ ਭਾਟੀਆ, ਸ਼ਮਸ਼ੇਰ ਸਿੰਘ, ਰਾਜੇਸ਼ ਕੁਮਾਰ, ਅਜੈ ਸੈਣੀ, ਦਵਿੰਦਰ ਕੁਮਾਰ, ਅਮਨਦੀਪ ਸਿੰਘ ਅਤੇ ਸੰਦੀਪ ਕੁਮਾਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਵਿਰੋਧੀ ਰਿਪੋਰਟ ਖਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।