ਸ਼ਾਹਪੁਰ ਕੰਢੀ, 2 ਜੂਨ (ਰਣਜੀਤ ਸਿੰਘ)-ਪੰਜਾਬ ਸਰਕਾਰ ਦੀ ਮੁਲਾਜ਼ਮ ਵਿਰੋਧੀ ਰਿਪੋਰਟ ਖ਼ਿਲਾਫ਼ ਪੀ.ਐਸ.ਐਮ.ਐਸ. ਯੂਨੀਅਨ ਵਲੋਂ ਚੇਅਰਮੈਨ ਗੁਰਨਾਮ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਤੇ ਜ਼ਿਲ੍ਹਾ ਜਰਨਲ ਸਕੱਤਰ ਹਿਤੇਸ਼ ਸ਼ਰਮਾ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ 'ਤੇ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਵਲੋਂ ਪੇਸ਼ ਕੀਤੀ ਗਈ ਮੁਲਾਜ਼ਮ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ ਗਈਆਂ | ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ ਸਬੰਧੀ ਮਾਮਲੇ 'ਚ ਗ਼ਲਤ ਤੱਥ ਪੇਸ਼ ਕਰਕੇ ਮੁਲਾਜ਼ਮਾਂ ਦੇ ਹੱਕਾਂ ਨੰੂ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਦੂਸਰੇ ਪਾਸੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਸੇਵਾ ਸ਼ਰਤਾਂ 'ਤੇ ਹੋਰ ਕੋਸ਼ਿਸ਼ ਕਰ ਰਹੀ ਹੈ | ਜਿਸ ਨੰੂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜੇਕਰ 3 ਜੂਨ 2026 ਨੰੂ ਹੋਣ ਵਾਲੀ ਮੀਟਿੰਗ ਵਿਚ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੂਬਾ ਕਮੇਟੀ ਦੇ ਅਗਲੇ ਫੈਸਲੇ ਅਨੁਸਾਰ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ਤੇ ਵੱਡਾ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਹਿਤੇਸ਼ ਸ਼ਰਮਾ, ਅਸ਼ਵਨੀ ਸ਼ਰਮਾ, ਪ੍ਰਧਾਨ ਅਜੇ ਅਭਿਸ਼ੇਕ, ਜਰਨਲ ਸਕੱਤਰ ਯੁਗੇਸ਼ਵਰ ਸਲਾਰੀਆ, ਨਿਰਵੇਸ਼ ਡੋਗਰਾ, ਪਿ੍ਅੰਕਾ ਠਾਕੁਰ, ਸ਼ਮਸ਼ੇਰ ਸਿੰਘ, ਰਣਵੀਰ ਸਿੰਘ, ਅਮਨ, ਰਣਜੀਤ ਸਿੰਘ, ਰਾਜੇਸ਼ਵਰ ਸਿੰਘ ਅਤੇ ਕੁਲਦੀਪ ਰਾਜ ਆਦਿ ਹਾਜ਼ਰ ਸਨ |