ਮਾਧੋਪੁਰ, 2 ਜੂਨ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਧੋਪੁਰ ਵਿਖੇ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਅਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਹਿਲਾਂ ਭਾਈ ਤਰਸੇਮ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ | ਉਪਰੰਤ ਭਾਈ ਗਗਨਦੀਪ ਸਿੰਘ ਤੇ ਜੁਝਾਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ ਤੇ ਪੰਥ ਦੇ ਮਹਾਨ ਪ੍ਰਚਾਰਕ ਭਾਈ ਜਸਵੀਰ ਸਿੰਘ ਝੌਰ ਬਾਰਠ ਸਾਹਿਬ ਵਾਲਿਆਂ ਨੇ ਕਥਾ ਰਾਹੀਂ ਸੰਗਤਾਂ ਨੰੂ ਚਾਣਨਾ ਪਾਇਆ | ਸੰਗਤਾਂ ਨੰੂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਕਿਹਾ | ਇਸ ਮੌਕੇ ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਜੇ.ਈ., ਸਤਨਾਮ ਸਿੰਘ, ਬਾਵਾ ਸਿੰਘ, ਗੁਰਮੁੱਖ ਸਿੰਘ, ਜਗਮੀਤ ਸਿੰਘ, ਮਦਨ ਗੋਪਾਲ, ਲਖਵਿੰਦਰ ਸਿੰਘ ਲੱਖਾ, ਸ਼ਿਵ ਸਿੰਘ, ਬਲਵੰਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |