27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਦਾਖ਼ਲੇ ਸ਼ੁਰੂ-ਪਿ੍ੰਸੀਪਲ ਡਾ: ਅਰਪਣਾ <br/>

ਅਜੀਤ ਡੈਸਕ 03-06-2026
ਨਰੋਟ ਜੈਮਲ ਸਿੰਘ, 2 ਜੂਨ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਅਕਾਦਮਿਕ ਸੈਸ਼ਨ 2026-27 ਲਈ ਨਵੇਂ ਦਾਖ਼ਲੇ ਸ਼ੁਰੂ ਹੋ ਗਏ ਹਨ | ਕਾਲਜ ਦੀ ਪਿ੍ੰਸੀਪਲ ਡਾ: ਅਰਪਣਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਿਚ ਉੱਚ ਸਿੱਖਿਆ ਦੇ ਪੱਧਰ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪਿ੍ੰਸੀਪਲ ਡਾ: ਅਰਪਣਾ ਨੇ ਇਲਾਕੇ ਦੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਕਾਲਜ ਕੈਂਪਸ ਵਿਚ ਆ ਕੇ ਆਪਣੀ ਰੁਚੀ ਅਨੁਸਾਰ ਕੋਰਸਾਂ ਵਿਚ ਦਾਖਲਾ ਲੈਣ | ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਵਿਚ ਮੁੱਖ ਕੋਰਸਾਂ ਲਈ ਸੀਟਾਂ ਉਪਲੱਬਧ ਹਨ ਅਤੇ ਯੋਗ ਵਿਦਿਆਰਥੀਆਂ ਨੂੰ ਪਹਿਲ ਦਿੱਤੀ ਜਾਵੇਗੀ | ਕਾਲਜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੇਂਡੂ ਅਤੇ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ | ਦਾਖਲਾ ਪ੍ਰਕਿਰਿਆ ਨਾਲ ਸਬੰਧਿਤ ਕਿਸੇ ਵੀ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਵਿਦਿਆਰਥੀ ਸਿੱਧੇ ਕਾਲਜ ਦੇ ਪ੍ਰਸ਼ਾਸਨਿਕ ਬਲਾਕ ਵਿਚ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ ਰੇਲਵੇ ਦੀ ਸਖ਼ਤੀ ਦਾ ਅਸਰ-ਇਕ ਮਹੀਨੇ ਵਿਚ 12,693 ਬਿਨਾਂ ਟਿਕਟ ਯਾਤਰੀ ਕਾਬੂ, 66.50 ਲੱਖ ਰੁਪਏ ਵਸੂਲੇ <br/> ਅਗਲੀ ਖ਼ਬਰ ਪਠਾਨਕੋਟ ਦੇ ਡਾ. ਕਿ੍ਸ਼ਨ ਕੁਮਾਰ ਨੂੰ ਏ.ਆਈ. ਤੇ ਰੋਬੋਟਿਕਸ ਖੇਤਰ 'ਚ ਸ਼ਾਨਦਾਰ ਯੋਗਦਾਨ ਲਈ ਰਾਜਪਾਲ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।