ਤਾਰਾਗੜ੍ਹ, 2 ਜੂਨ (ਸੋਹਨ ਲਾਲ)-ਆਮ ਆਦਮੀ ਪਾਰਟੀ ਦੇ ਪੰਜਾਬ ਸਟੇਟ ਜਰਨਲ ਸਕੱਤਰ ਮਾਝਾ ਜ਼ੋਨ ਨਰੇਸ਼ ਸੈਣੀ ਨੇ ਪੰਜਾਬ ਭਰ ਵਿਚ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਹੁੰਗਾਰਾ ਦੇਣ ਲਈ ਪੰਜਾਬ ਦੀ ਜਨਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ | ਨਿਗਮ ਚੋਣਾਂ ਦੇ ਨਤੀਜੇ ਆਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਸਟੇਟ ਜਨਰਲ ਸਕੱਤਰ ਮਾਝਾ ਜ਼ੋਨ ਨਰੇਸ਼ ਸੈਣੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ 2027 ਸੈਮੀਫਾਈਨਲ ਵਜੋਂ ਜਾਣੀਆਂ ਜਾਣ ਵਾਲੀਆਂ ਨਿਗਮ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਸੂਝਵਾਨ ਵੋਟਰ 2027 'ਚ ਆਮ ਆਦਮੀ ਪਾਰਟੀ ਦੀ ਸਰਕਾਰ ਰੀਪੀਟ ਕਰਨ ਦਾ ਮਨ ਬਣਾ ਚੁੱਕੇ ਹਨ ਤੇ ਦੁਨੀਆਂ ਦੀ ਕੋਈ ਵੀ ਤਾਕਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਨਹੀਂ ਰੋਕ ਸਕਦੀ | ਨਰੇਸ਼ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਠੁਕਰਾ ਦਿੱਤਾ ਹੈ ਅਤੇ 2007 ਵਿਚ ਵੀ ਇਨ੍ਹਾਂ ਪੰਜਾਬ ਵਿਰੋਧੀ ਪਾਰਟੀਆਂ ਨੂੰ ਮੂੰਹ ਦੀ ਖਾਣੀ ਪਵੇਗੀ |