26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਧਿਆਪਕਾਂ ਦੀਆਂ ਲੰਬਿਤ ਤਰੱਕੀਆਂ ਤੁਰੰਤ ਕੀਤੀਆਂ ਜਾਣ-ਮਾਸਟਰ ਕਾਡਰ ਯੂਨੀਅਨ ਪੰਜਾਬ

ਅਜੀਤ ਡੈਸਕ 03-06-2026
ਪਠਾਨਕੋਟ, 2 ਜੂਨ (ਸੰਧੂ)-ਮਾਸਟਰ ਕਾਡਰ ਯੂਨੀਅਨ ਪੰਜਾਬ ਨੇ ਸਿੱਖਿਆ ਵਿਭਾਗ 'ਚ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੇ ਅਧਿਆਪਕਾਂ ਦੀਆਂ ਤਰੱਕੀਆਂ ਜਲਦ ਕਰਨ ਦੀ ਮੰਗ ਕੀਤੀ ਹੈ | ਯੂਨੀਅਨ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਰਮਨ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਸਕੂਲਾਂ 'ਚ ਵਰਿ੍ਹਆਂ ਤੋਂ ਪੜ੍ਹਾ ਰਹੇ ਹਜ਼ਾਰਾਂ ਅਧਿਆਪਕ ਆਪਣੀ ਬਣਦੀ ਤਰੱਕੀ ਦੀ ਉਡੀਕ ਕਰ ਰਹੇ ਹਨ, ਪਰ ਲੰਬੇ ਸਮੇਂ ਤੋਂ ਤਰੱਕੀਆਂ ਨਾ ਹੋਣ ਕਾਰਨ ਅਧਿਆਪਕ ਵਰਗ 'ਚ ਨਿਰਾਸ਼ਾ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਸੇਵਾ ਨਿਭਾਅ ਰਹੇ ਅਧਿਆਪਕਾਂ ਕੋਲ ਵਿਦਿਆਰਥੀਆਂ ਦੀਆਂ ਲੋੜਾਂ, ਪਾਠਕ੍ਰਮ ਤੇ ਸਕੂਲੀ ਪ੍ਰਬੰਧਨ ਦਾ ਭਰਪੂਰ ਤਜਰਬਾ ਹੈ | ਇਸ ਲਈ ਵਿਭਾਗ 'ਚ ਖ਼ਾਲੀ ਪਈਆਂ ਲੈਕਚਰਾਰ ਤੇ ਮੁੱਖ ਅਧਿਆਪਕ ਦੀਆਂ ਅਸਾਮੀਆਂ 'ਤੇ ਯੋਗ ਅਧਿਆਪਕਾਂ ਨੂੰ ਤਰੱਕੀ ਦੇ ਕੇ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ | ਮਾਸਟਰ ਕਾਡਰ ਯੂਨੀਅਨ ਨੇ ਕਿਹਾ ਕਿ ਸਮੇਂ ਸਿਰ ਤਰੱਕੀਆਂ ਹੋਣ ਨਾਲ ਅਧਿਆਪਕਾਂ ਦਾ ਮਨੋਬਲ ਉੱਚਾ ਹੋਵੇਗਾ, ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਬਣੇਗੀ ਅਤੇ ਵਿਦਿਆਰਥੀਆਂ ਨੂੰ ਵੀ ਇਸ ਦਾ ਸਿੱਧਾ ਲਾਭ ਮਿਲੇਗਾ | ਯੂਨੀਅਨ ਨੇ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਲੰਬਿਤ ਤਰੱਕੀਆਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜਿ੍ਹਆ ਜਾਵੇ ਤੇ ਤਰੱਕੀ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੇ ਹੱਕਾਂ ਤੇ ਤਰੱਕੀਆਂ ਦੇ ਮਸਲੇ ਨੂੰ ਲੰਬੇ ਸਮੇਂ ਤੱਕ ਅਣਡਿੱਠਾ ਕਰਨਾ ਠੀਕ ਨਹੀਂ ਹੈ | ਸਰਕਾਰ ਨੂੰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਜਲਦ ਤੋਂ ਜਲਦ ਤਰੱਕੀਆਂ ਕਰਨੀ ਚਾਹੀਦੀਆਂ ਹਨ ਤਾਂ ਜੋ ਅਧਿਆਪਕ ਵਰਗ 'ਚ ਪੈਦਾ ਹੋ ਰਹੀ ਨਿਰਾਸ਼ਾ ਨੂੰ ਦੂਰ ਕੀਤਾ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਪਵਨ ਸ਼ਰਮਾ, ਸਟੇਟ ਬੋਡੀ ਮੈਂਬਰ ਰਾਕੇਸ਼ ਸ਼ਰਮਾ, ਜ਼ਿਲ੍ਹਾ ਵਿੱਤ ਸਕੱਤਰ ਰਾਕੇਸ਼ ਮਹਾਜਨ, ਜ਼ਿਲ੍ਹਾ ਪ੍ਰੈਸ ਸਕੱਤਰ ਹਰਸਿਮਰਨਜੀਤ ਸਿੰਘ, ਰਾਜੀਵ ਸਲਾਰੀਆ, ਲਲਿਤ ਤੇ੍ਰਹਨ, ਬਲਾਕ ਪ੍ਰਧਾਨ ਪਠਾਨਕੋਟ ਰਜੀਵ ਕੁਮਾਰ, ਬਲਾਕ ਪ੍ਰਧਾਨ ਨਰੋਟ ਜੈਮਲ ਸਿੰਘ ਪ੍ਰਵੀਨ ਕੁਮਾਰ, ਪੁਸ਼ਪਿੰਦਰ ਸਿੰਘ, ਬਲਾਕ ਪ੍ਰਧਾਨ ਧਾਰ ਸੰਜੀਵ ਮਾਹੀ, ਜ਼ਿਲ੍ਹਾ ਕਮੇਟੀ ਮੈਂਬਰ ਵਿਵੇਕ ਗੁਪਤਾ, ਅਜੇ ਭੋਗਲ, ਨਰੇਸ਼ ਕੁਮਾਰ, ਪ੍ਰੇਮ ਭੜੋਲੀ, ਵਿਜਯੰਤ ਜੋਸ਼ੀ, ਨਰੇਸ਼ ਕੁਮਾਰ, ਦੀਪਕ ਕੁਮਾਰ ਅਤੇ ਸੱਤਪਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਵਿਖੇ ਐਨ.ਸੀ.ਸੀ. ਸੰਯੁਕਤ ਸਾਲਾਨਾ ਸਿਖਲਾਈ ਕੈਂਪ ਦਾ ਸ਼ਾਨਦਾਰ ਆਗਾਜ਼ <br/> ਅਗਲੀ ਖ਼ਬਰ ਸੀ.ਬੀ.ਐਸ.ਈ. ਨਤੀਜਿਆਂ ਮਗਰੋਂ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਏ ਸ੍ਰੀਜਲ ਗੁਪਤਾ, ਮੁਫ਼ਤ ਹੈਲਪ ਲਾਈਨ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।