26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਧਦੇ ਤਾਪਮਾਨ ਦੌਰਾਨ ਸਿਹਤ ਦੀ ਸੰਭਾਲ ਲਾਜ਼ਮੀ <br/>

ਅਜੀਤ ਡੈਸਕ 03-06-2026
ਘਰੋਟਾ, 2 ਜੂਨ (ਸੰਜੀਵ ਗੁਪਤਾ)-ਪਿਛਲੇ ਕੁਝ ਦਿਨਾਂ ਤੋਂ ਇਲਾਕੇ 'ਚ ਪੈ ਰਹੀ ਤਿੱਖੀ ਗਰਮੀ ਤੇ ਹੀਟ ਵੇਵ ਕਾਰਨ ਲੋਕਾਂ ਨੂੰ ਕਈ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਜਾਣਕਾਰੀ ਦਿੰਦਿਆਂ ਪ੍ਰਸਿੱਧ ਆਯੁਰਵੈਦਿਕ ਡਾ: ਮਹੇਸ਼ ਡੋਗਰਾ ਨੇ ਕਿਹਾ ਕਿ ਵਧਦੇ ਤਾਪਮਾਨ ਦੇ ਮੱਦੇਨਜ਼ਰ ਹਰ ਉਮਰ ਵਰਗ ਦੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਗਰਮੀ ਕਾਰਨ ਸਰੀਰ 'ਚ ਪਾਣੀ ਦੀ ਕਮੀ ਤੇ ਹੀਟ ਸਟ੍ਰੋਕ ਵਰਗੀਆਂ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ | ਜਿਸ ਕਰਕੇ ਸਾਵਧਾਨੀ ਹੀ ਸਭ ਤੋਂ ਵੱਡਾ ਬਚਾਅ ਹੈ | ਡਾ: ਤਿ੍ਪਾਠੀ ਨੇ ਦੱਸਿਆ ਕਿ ਸਰੀਰ ਵਿਚ ਪਾਣੀ ਦੀ ਕਮੀ ਹੋਣ 'ਤੇ ਚੱਕਰ ਆਉਣਾ, ਸਿਰ ਦਰਦ, ਕਮਜ਼ੋਰੀ ਮਹਿਸੂਸ ਹੋਣਾ, ਵੱਧ ਪਿਆਸ ਲੱਗਣਾ, ਮੂੰਹ ਸੁੱਕਣਾ ਤੇ ਪਿਸ਼ਾਬ ਦਾ ਰੰਗ ਗੂੜ੍ਹਾ ਹੋਣਾ ਵਰਗੇ ਲੱਛਣ ਨਜ਼ਰ ਆ ਸਕਦੇ ਹਨ | ਅਜਿਹੇ ਲੱਛਣਾਂ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਤੁਰੰਤ ਪਾਣੀ, ਓ.ਆਰ.ਐਸ., ਨਿੰਬੂ ਪਾਣੀ, ਲੱਸੀ ਜਾਂ ਨਾਰੀਅਲ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ | ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 11 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨ੍ਹਾਂ ਲੋੜ ਧੁੱਪ ਵਿਚ ਜਾਣ ਤੋਂ ਪਰਹੇਜ਼ ਕੀਤਾ ਜਾਵੇ | ਜੇਕਰ ਬਾਹਰ ਜਾਣਾ ਲਾਜ਼ਮੀ ਹੋਵੇ ਤਾਂ ਛੱਤਰੀ, ਟੋਪੀ ਜਾਂ ਸਿਰ ਨੂੰ ਢੱਕਣ ਵਾਲੇ ਕੱਪੜੇ ਦੀ ਵਰਤੋਂ ਕੀਤੀ ਜਾਵੇ ਤੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨੇ ਜਾਣ | ਡਾ: ਤਿ੍ਪਾਠੀ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਪਿਆਸ ਨਾ ਲੱਗਣ ਦੇ ਬਾਵਜੂਦ ਸਮੇਂ-ਸਮੇਂ 'ਤੇ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੀਟ ਵੇਵ ਨੂੰ ਹਲਕੇ 'ਚ ਨਾ ਲਿਆ ਜਾਵੇ ਤੇ ਜੇਕਰ ਕਿਸੇ ਨੂੰ ਗਰਮੀ ਕਾਰਨ ਗੰਭੀਰ ਤਕਲੀਫ਼ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲਈ ਜਾਵੇ ਤਾਂ ਜੋ ਕਿਸੇ ਵੀ ਅਣਚਾਹੀ ਸਥਿਤੀ ਤੋਂ ਬਚਿਆ ਜਾ ਸਕੇ |

ਪਿਛਲੀ ਖ਼ਬਰ ਅਮਰੀਕਾ ਸਮੇਤ ਸਾਮਰਾਜੀ ਮੁਲਕਾਂ ਨਾਲ ਵਪਾਰਕ ਸਮਝੌਤੇ ਰੱਦ ਕੀਤੇ ਜਾਣ-ਸੰਯੁਕਤ ਕਿਸਾਨ ਮੋਰਚਾ ਪਠਾਨਕੋਟ <br/> ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਵਿਖੇ ਐਨ.ਸੀ.ਸੀ. ਸੰਯੁਕਤ ਸਾਲਾਨਾ ਸਿਖਲਾਈ ਕੈਂਪ ਦਾ ਸ਼ਾਨਦਾਰ ਆਗਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।