26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ

ਅਜੀਤ ਡੈਸਕ 03-06-2026
ਪਠਾਨਕੋਟ, 2 ਜੂਨ (ਸੁਮਿਤ)-ਵੱਖ-ਵੱਖ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ | ਜਿਸ ਕਾਰਨ ਪਿਛਲੇ 6 ਤੋਂ 7 ਦਿਨਾਂ ਤੋਂ ਸੇਵਾ ਕੇਂਦਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਹੈ | ਹੜਤਾਲ ਕਾਰਨ ਸਰਟੀਫਿਕੇਟ, ਆਧਾਰ ਨਾਲ ਸੰਬੰਧਿਤ ਕੰਮ, ਜਨਮ-ਮੌਤ ਸਰਟੀਫਿਕੇਟ, ਪੈਨਸ਼ਨ, ਸਮਾਜਿਕ ਸੁਰੱਖਿਆ ਯੋਜਨਾਵਾਂ ਤੇ ਹੋਰ ਸਰਕਾਰੀ ਸੇਵਾਵਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੇਵਾ ਕੇਂਦਰਾਂ 'ਚ ਹਰ ਰੋਜ਼ ਵੱਡੀ ਗਿਣਤੀ 'ਚ ਲੋਕ ਆਪਣੇ ਕੰਮ ਕਰਵਾਉਣ ਲਈ ਪਹੁੰਚ ਰਹੇ ਹਨ | ਪਰ ਮੁਲਾਜ਼ਮਾਂ ਦੀ ਗ਼ੈਰਹਾਜ਼ਰੀ ਕਾਰਨ ਉਨ੍ਹਾਂ ਨੂੰ ਨਿਰਾਸ਼ ਹੋ ਕੇ ਬਿਨ੍ਹਾਂ ਕੰਮ ਕਰਵਾਏ ਹੀ ਵਾਪਸ ਮੁੜਨਾ ਪੈ ਰਿਹਾ ਹੈ | ਖ਼ਾਸ ਕਰਕੇ ਬਜ਼ੁਰਗਾਂ, ਮਹਿਲਾਵਾਂ ਤੇ ਦੂਰ-ਦੁਰਾਡੇ ਪੇਂਡੂ ਇਲਾਕਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਵੱਧ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੜਤਾਲੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ 'ਤੇ ਸਰਕਾਰ ਅਤੇ ਸਬੰਧਿਤ ਵਿਭਾਗ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ | ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਹੜਤਾਲ ਜਾਰੀ ਰਹੇਗੀ | ਉੱਥੇ ਹੀ ਆਮ ਲੋਕਾਂ ਨੇ ਸਰਕਾਰ ਤੋਂ ਜਲਦ ਹੱਲ ਕੱਢਣ ਦੀ ਮੰਗ ਕੀਤੀ ਹੈ ਤਾਂ ਜੋ ਸੇਵਾ ਕੇਂਦਰਾਂ ਦਾ ਕੰਮਕਾਜ ਮੁੜ ਸਧਾਰਨ ਹੋ ਸਕੇ ਤੇ ਲੋਕਾਂ ਨੂੰ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਪਾਕਿ ਭਵਿੱਖ 'ਚ ਹੋਣ ਵਾਲੇ ਕਿਸੇ ਵੀ ਹਮਲੇ ਦਾ ਜਵਾਬ ਦੇਣ ਲਈ ਤਿਆਰ-ਖ਼ਵਾਜਾ ਆਸਿਫ਼ <br/> ਅਗਲੀ ਖ਼ਬਰ ਲੀਚੀ 'ਤੇ ਟੁੱਟਿਆ ਗਰਮੀ ਦਾ ਕਹਿਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।