31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬਟਾਲਾ ਦੇ ਲੋਕਾਂ ਨੇ ਕਾਂਗਰਸ ਪਾਰਟੀ 'ਚ ਆਪਣਾ ਭਰੋਸਾ ਰੱਖਿਆ ਬਰਕਰਾਰ- ਐਡਵੋਕੇਟ ਜੈਂਤੀਪੁਰ

ਅਜੀਤ ਡੈਸਕ 13-06-2026
ਬਟਾਲਾ, 12 ਜੂਨ (ਸਤਿੰਦਰ ਸਿੰਘ)-ਬਟਾਲਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਵਾਰਡ ਨੰਬਰ 30 ਦੇ ਉਮਰਪੁਰਾ ਇਲਾਕੇ 'ਚ ਕੌਂਸਲਰ ਅਮਨਪ੍ਰੀਤ ਕੌਰ ਪਤਨੀ ਭੁਪਿੰਦਰ ਸਿੰਘ ਨਾਮਧਾਰੀ ਦੇ ਸਹਿਯੋਗ ਨਾਲ ਧੰਨਵਾਦੀ ਦੌਰਾ ਕੀਤਾ ਗਿਆ | ਇਸ ਮੌਕੇ ਕਰਵਾਈ ਮੀਟਿੰਗ 'ਚ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਬਟਾਲਾ ਦੇ ਲੋਕਾਂ ਨੇ ਹਮੇਸ਼ਾ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਉੱਤੇ ਭਰੋਸਾ ਜਤਾਇਆ ਹੈ ਤੇ ਇਸ ਵਾਰ ਵੀ ਲੋਕਾਂ ਨੇ ਕਾਂਗਰਸ ਪਾਰਟੀ ਵਿਚ ਆਪਣਾ ਵਿਸ਼ਵਾਸ ਬਰਕਰਾਰ ਰੱਖਿਆ ਹੈ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲੇ ਪਿਆਰ, ਸਤਿਕਾਰ ਤੇ ਸਮਰਥਨ ਲਈ ਉਹ ਹਮੇਸ਼ਾ ਰਿਣੀ ਰਹਿਣਗੇ ਤੇ ਜਨਤਾ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ | ਐਡਵੋਕੇਟ ਜੈਂਤੀਪੁਰ ਨੇ ਵਾਰਡ ਨੰਬਰ 30 ਦੇ ਸਮੂਹ ਕਾਂਗਰਸੀ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਸਮਰਪਣ ਸਦਕਾ ਹੀ ਕਾਂਗਰਸ ਪਾਰਟੀ ਲੋਕਾਂ ਦੇ ਦਿਲਾਂ 'ਚ ਆਪਣੀ ਮਜ਼ਬੂਤ ਪਕੜ ਬਣਾਈ ਹੋਈ ਹੈ | ਇਸ ਮੌਕੇ ਉਨ੍ਹਾਂ ਵਲੋਂ ਵਾਰਡ ਦੇ ਸਮੂਹ ਕਾਂਗਰਸੀ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੁਖਜਿੰਦਰ ਭੁੱਲਰ, ਨਵਦੀਪ ਭੁੱਲਰ, ਯਾਦਵਿੰਦਰ ਭੁੱਲਰ, ਹੈਪੀ ਪ੍ਰਧਾਨ ਅਤੇ ਮਲਾਵੇ ਦੀ ਕੋਠੀ ਦੇ ਸਮੂਹ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਤੇਜ਼ ਹਨੇਰੀ ਦੇ ਚਲਦਿਆਂ ਕਈ ਪਿੰਡਾਂ ਦੀ ਸਪਲਾਈ ਪ੍ਰਭਾਵਿਤ ਅਗਲੀ ਖ਼ਬਰ ਤੇਜ ਤੂਫਾਨ ਤੇ ਝੱਖੜ ਨੇ ਕਿਸਾਨਾਂ ਦੇ ਪਸ਼ੂਆਂ ਦੇ ਸ਼ੈਡ ਹਵਾ 'ਚ ਉਡਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।