29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬਿਜਲੀ ਬੋਰਡ ਕਰਮਚਾਰੀਆਂ ਨੇ ਬਾਈਕ ਰੈਲੀ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 13-06-2026
ਪਠਾਨਕੋਟ, 12 ਜੂਨ (ਸੁਮਿਤ)-ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਬਿਜਲੀ ਬੋਰਡ ਕਰਮਚਾਰੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਕਰਮਚਾਰੀਆਂ ਨੇ ਪਠਾਨਕੋਟ ਵਿਚ ਬਾਈਕ ਰੈਲੀ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਰੈਲੀ 'ਚ ਵੱਡੀ ਗਿਣਤੀ 'ਚ ਕਰਮਚਾਰੀਆਂ ਅਤੇ ਯੂਨੀਅਨ ਅਹੁਦੇਦਾਰਾਂ ਨੇ ਭਾਗ ਲਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬਿਜਲੀ ਬੋਰਡ ਕਰਮਚਾਰੀਆਂ ਦੀਆਂ ਵੱਖ-ਵੱਖ ਮੰਗਾਂ ਲੰਮੇ ਸਮੇਂ ਤੋਂ ਲੰਬਿਤ ਪਈਆਂ ਹਨ, ਪਰ ਸਰਕਾਰ ਵਲੋਂ ਉਨ੍ਹਾਂ ਨੂੰ ਪੂਰਾ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ | ਕਰਮਚਾਰੀਆਂ ਦਾ ਦੋਸ਼ ਹੈ ਕਿ ਵਾਰ-ਵਾਰ ਮੰਗ ਪੱਤਰ ਸੌਂਪਣ ਤੇ ਗੱਲਬਾਤ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਗਿਆ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ 'ਤੇ ਸਕਾਰਾਤਮਿਕ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਕਰਮਚਾਰੀਆਂ ਦਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਹੈ | ਪਰ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਰੈਲੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਲੰਘੀ, ਜਿੱਥੇ ਕਰਮਚਾਰੀਆਂ ਨੇ ਏਕਤਾ ਦਾ ਪ੍ਰਦਰਸ਼ਨ ਕਰਦਿਆਂ ਸਰਕਾਰ ਤੋਂ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਮਹਿਲਾ ਨੂੰ ਫੋਨ ਕਰਕੇ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਹਾਜਨ ਯੁਵਾ ਵਿੰਗ ਵਲੋਂ ਨਗਰ ਨਿਗਮ ਚੋਣਾਂ 'ਚ ਜਿੱਤ ਦਰਜ ਕਰਨ 'ਤੇ ਵਿਕਰਮ ਮਹਾਜਨ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।