29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਬੱਚਿਆਂ ਲਈ ਗੁਰਮਤਿ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 15-06-2026
ਊਧਨਵਾਲ, 14 ਜੂਨ (ਪਰਗਟ ਸਿੰਘ)-ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਪਿੰਡ ਧੰਦੋਈ ਵਿਖੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਚੜਦੀ ਪੱਤੀ ਪਿੰਡ ਧੰਦੋਈ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਗਿਆਨੀ ਗੁਰਮੁਖ ਸਿੰਘ ਤੇ ਹੋਰ ਪ੍ਰਚਾਰਕਾਂ ਨੇ 40 ਬੱਚਿਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਦਿੱਤੀ ਗਈ | ਅਖੀਰਲੇ ਦਿਨ ਇਨ੍ਹਾਂ ਬੱਚਿਆਂ ਦਾ ਟੈਸਟ ਲੈ ਕੇ ਇਨ੍ਹਾਂ ਨੂੰ ਇਨਾਮ ਵਜੋਂ ਤਗਮਿਆਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਗਿਆਨੀ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਭਾਈ ਸਿਮਰਨਜੀਤ ਸਿੰਘ ਕਾਦੀਆਂ ਪ੍ਰਚਾਰਕ, ਭਾਈ ਸਰਵਣ ਸਿੰਘ ਵਡਾਲਾ ਪ੍ਰਚਾਰਕ, ਗੁਰੂ ਘਰ ਦੇ ਗ੍ਰੰਥੀ ਭਾਈ ਹਰਜੀਤ ਸਿੰਘ, ਜਰਨੈਲ ਸਿੰਘ, ਰਣਜੀਤ ਸਿੰਘ, ਡਾ. ਵਰਿੰਦਰ ਸਿੰਘ ਬਿੱਟਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਵ-ਨਿਯੁਕਤ ਹਲਕਾ ਸ਼ਹਿਰੀ ਪ੍ਰਧਾਨ ਪ੍ਰਭਜੀਤ ਸਿੰਘ ਬੱਲ ਦਾ ਹਲਕਾ ਇੰਚਾਰਜ ਸੋਨੂੰ ਲੰਗਾਹ ਵਲੋਂ ਸਨਮਾਨ ਅਗਲੀ ਖ਼ਬਰ ਪ੍ਰੋਫੈਸਰ ਹਰਭਜਨ ਸਿੰਘ 'ਰਾਗ ਰਤਨ' ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।