28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸਿਹਤ ਵਿਭਾਗ ਵਲੋਂ ਸਰਵਾਈਕਲ ਕੈਂਸਰ ਨਾਲ ਲੜਨ ਲਈ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਸ਼ੁਰੂ

ਅਜੀਤ ਡੈਸਕ 15-06-2026
ਕਾਹਨੂੰਵਾਨ, 14 ਜੂਨ (ਨਿਸ਼ਾਨ ਸਿੰਘ ਚਾਹਲ)-ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਪ੍ਰਭਾਕਰ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਭਾਵਨਾ ਤੇ ਐੱਸ.ਐੱਮ.ਓ. ਕਾਹਨੂੰਵਾਨ ਡਾ. ਗੁਰਦੀਪ ਸਿੰਘ ਦੀ ਅਗਵਾਈ ਹੇਠ ਸੀ.ਅੱੈਚ.ਸੀ. ਕਾਹਨੂੰਵਾਨ ਵਿਖੇ 90 ਦਿਨਾਂ ਦੀ ਮਨੁੱਖੀ ਪੈਪੀਲੋਮਾਵਾਇਰਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਕਿਸ਼ੋਰ ਕੁੜੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣਾ ਹੈ, ਜੋ ਭਾਰਤ ਵਿਚ ਅÏਰਤਾਂ ਹੋਣ ਵਾਲਾ ਦੂਜਾ ਸਭ ਤੋਂ ਖ਼ਤਰਨਾਕ ਕੈਂਸਰ ਹੈ | ਐੱਸ.ਐੱਮ.ਓ. ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ 14 ਸਾਲ ਦੀ ਉਮਰ ਦੀਆਂ ਕਿਸ਼ੋਰ ਕੁੜੀਆਂ 'ਤੇ ਕੇਂਦਿ੍ਤ ਹੈ ਅਤੇ ਇਸ ਦੀ ਰੋਕਥਾਮ ਲਈ ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਜ਼ਿਲ੍ਹਾ ਹਸਪਤਾਲਾਂ ਸਮੇਤ ਹੋਰ ਸਰਕਾਰੀ ਸਿਹਤ ਸੰਸਥਾਵਾਂ 'ਤੇ ਮੁਫ਼ਤ ਟੀਕਾਕਰਨ ਸਹੂਲਤ ਹੈ |
ਪਿਛਲੀ ਖ਼ਬਰ ਗੁਰਦਾਸਪੁਰ ਨਗਰ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਨਾਲ ਪਾਹੜਾ ਪਰਿਵਾਰ ਦਾ ਸਿਆਸੀ ਕੱਦ ਹੋਰ ਵਧਿਆ-ਲਾਡੀ ਜੌੜਾ ਛੱਤਰਾਂ ਅਗਲੀ ਖ਼ਬਰ ਸਤਪਾਲ ਕਸ਼ਯਪ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਹਲਕਾ ਬਟਾਲਾ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।