05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ- ਰਮਨਦੀਪ ਸਿੰਘ ਸੰਧੂ

ਅਜੀਤ ਡੈਸਕ 16-06-2026
ਬਟਾਲਾ, 15 ਜੂਨ (ਸਤਿੰਦਰ ਸਿੰਘ)-ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਟਾਲਾ ਦੇ ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਨੇ ਕੀਤਾ | ਸ: ਸੰਧੂ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਸਿਆਸੀ ਬਦਲਾਖੋਰੀ ਤਹਿਤ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸਾਂ 'ਚ ਫਸਾਉਣ ਦੀ ਬਾਰ ਬਾਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਮਾਣਯੋਗ ਅਦਾਲਤ ਵਲੋਂ ਸ: ਮਜੀਠੀਆ ਨੂੰ ਜ਼ਮਾਨਤ ਦੇਣ ਨਾਲ 'ਆਪ' ਸਰਕਾਰ ਦੀ ਸਾਰੇ ਪਾਸੇ ਕਿਰਕਰੀ ਹੋ ਰਹੀ ਹੈ | ਸ: ਸੰਧੂ ਨੇ ਕਿਹਾ ਕਿ ਝੂਠੀਆਂ ਗਾਰੰਟੀਆਂ ਦੇ ਕੇ ਪੰਜਾਬ ਦੀ ਸੱਤਾ 'ਤੇ ਕਾਬਜ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਲੇ ਦੀ ਰਾਜਨੀਤੀ ਛੱਡ ਕੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਲੋਕ ਇਸ ਸਰਕਾਰ ਦੇ ਚੁਟਕਲੇ ਸੁਣ ਸੁਣ ਕੇ ਅੱਕ ਚੁੱਕੇ ਹਨ ਤੇ ਹੁਣ ਉਹ ਅਕਾਲੀ ਦਲ ਦੀ ਸਰਕਾਰ ਵੇਲੇ ਮਿਲਦੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ | ਸ: ਸੰਧੂ ਨੇ ਕਿਹਾ ਕਿ ਹੁਣ ਇਸ ਸਰਕਾਰ ਦਾ ਸਮਾਂ ਬਹੁਤ ਥੋੜਾ ਰਹਿ ਗਿਆ ਹੈ ਤੇ ਲੋਕ ਇਸ ਝੂਠੀ ਤੇ ਨਕੰਮੀ ਸਰਕਾਰ ਨੂੰ ਚਲਦਾ ਕਰ ਕੇ ਮੁੜ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹੋਏ ਪਏ ਹਨ |
ਪਿਛਲੀ ਖ਼ਬਰ ਹਰਜੀ ਨੌਸ਼ਹਿਰਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ 'ਚ ਕੀਰਤਨ ਦਰਬਾਰ ਅੱਜ <br/> ਅਗਲੀ ਖ਼ਬਰ ਪਿੰਡ ਪੰਜਗਰਾਈਆਂ 'ਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।