06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੁਫ਼ਤ ਰਾਸ਼ਨ ਨਹੀਂ, ਹਰ ਬੱਚੇ ਨੂੰ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਸਰਕਾਰਾਂ ਦੀ ਪਹਿਲੀ ਜ਼ਿੰਮੇਵਾਰੀ-ਅਸ਼ੋਕ ਕੁਮਾਰ <br/>

ਅਜੀਤ ਡੈਸਕ 16-06-2026
ਪਠਾਨਕੋਟ, 15 ਜੂਨ (ਸੰਧੂ)- 'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਦਾ ਅਸਲ ਆਧਾਰ ਉਸ ਦੇ ਨਾਗਰਿਕਾਂ ਦੀ ਸਿੱਖਿਆ ਤੇ ਸਿਹਤ ਪ੍ਰਣਾਲੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਆਪਣਾ ਮਹੱਤਵ ਹੈ | ਪਰ ਇਸ ਤੋਂ ਵੀ ਵੱਧ ਜ਼ਰੂਰੀ ਹੈ, ਹਰ ਬੱਚੇ ਨੂੰ ਮਿਆਰੀ ਸਿੱਖਿਆ ਤੇ ਹਰ ਪਰਿਵਾਰ ਨੂੰ ਵਧੀਆ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇ ਤਾਂ ਆਮ ਲੋਕਾਂ ਨੂੰ ਮਹਿੰਗੀ ਨਿੱਜੀ ਸਿੱਖਿਆ ਅਤੇ ਇਲਾਜ 'ਤੇ ਨਿਰਭਰ ਨਹੀਂ ਰਹਿਣਾ ਪਵੇਗਾ | ਉਨ੍ਹਾਂ ਕਿਹਾ ਕਿ ਸਿੱਖਿਆ ਇਕ ਅਜਿਹਾ ਸਾਧਨ ਹੈ ਜੋ ਵਿਅਕਤੀ ਨੂੰ ਆਪਣੇ ਅਧਿਕਾਰਾਂ ਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਬਣਾਉਂਦਾ ਹੈ ਤੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸਮਰੱਥਾ ਪੈਦਾ ਕਰਦਾ ਹੈ | ਉਨ੍ਹਾਂ ਕਿਹਾ ਕਿ ਇਕ ਸਿੱਖਿਆ ਪ੍ਰਾਪਤ ਤੇ ਜਾਗਰੂਕ ਨਾਗਰਿਕ ਨਾ ਸਿਰਫ਼ ਪਰਿਵਾਰ ਤੇ ਸਮਾਜ ਦੇ ਵਿਕਾਸ ਵਿਚ ਯੋਗਦਾਨ ਪਾਉਂਦਾ ਹੈ, ਸਗੋਂ ਸਰਕਾਰੀ ਨੀਤੀਆਂ ਤੇ ਪ੍ਰਬੰਧਾਂ ਬਾਰੇ ਵੀ ਸਵਾਲ ਪੁੱਛਣ ਤੇ ਜਵਾਬਦੇਹੀ ਤੈਅ ਕਰਨ ਦੀ ਸਮਰੱਥਾ ਰੱਖਦਾ ਹੈ | ਲੋਕਤੰਤਰ ਦੀ ਮਜ਼ਬੂਤੀ ਲਈ ਜਾਗਰੂਕ ਵੋਟਰਾਂ ਦਾ ਹੋਣਾ ਜ਼ਰੂਰੀ ਹੈ | ਅਸ਼ੋਕ ਕੁਮਾਰ ਨੇ ਕਿਹਾ ਕਿ ਦੇਸ਼ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਸਿੱਖਿਆ ਤੇ ਸਿਹਤ ਖੇਤਰਾਂ 'ਚ ਵੱਧ ਤੋਂ ਵੱਧ ਨਿਵੇਸ਼ ਕਰਨ ਦੀ ਲੋੜ ਹੈ |

ਪਿਛਲੀ ਖ਼ਬਰ ਮੁਫ਼ਤ ਰਾਸ਼ਨ ਨਹੀਂ, ਹਰ ਬੱਚੇ ਨੂੰ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਸਰਕਾਰਾਂ ਦੀ ਪਹਿਲੀ ਜ਼ਿੰਮੇਵਾਰੀ-ਅਸ਼ੋਕ... ਅਗਲੀ ਖ਼ਬਰ ਭੱਠਾ ਮਜ਼ਦੂਰ ਨਵਾਂ ਰੇਟ 1138 ਰੁਪਏ ਲਾਗੂ ਕਰਾਉਣ ਲਈ 17 ਜੂਨ ਨੂੰ ਕਰਨਗੇ ਰੈਲੀ-ਕਾਮਰੇਡ ਸ਼ਿਵ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।