06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਐਸ.ਐਚ.ਓ. ਨਰੋਟ ਜੈਮਲ ਸਿੰਘ ਨੇ ਨਾਕਿਆਂ ਦੀ ਕੀਤੀ ਚੈਕਿੰਗ

ਅਜੀਤ ਡੈਸਕ 16-06-2026
ਨਰੋਟ ਜੈਮਲ ਸਿੰਘ, 15 ਜੂਨ (ਸ਼ਸ਼ੀ ਕੁਮਾਰ)-ਐਸ.ਐਸ.ਪੀ ਪਠਾਨਕੋਟ ਦਲਜਿੰਦਰਜੀਤ ਸਿੰਘ ਢਿੱਲੋਂ ਦੇ ਨਿਰਦੇਸ਼ ਅਨੁਸਾਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਤੇ ਭੈੜੇ ਪੁਰਸ਼ਾਂ ਦੀ ਭਾਲ ਲਈ ਚਲਾਈ ਮੁਹਿੰਮ ਤਹਿਤ ਸਰਹੱਦੀ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ ਸਬ ਇੰਸਪੈਕਟਰ ਕੁਲਦੀਪ ਰਾਜ ਨੇ ਥਾਣੇ ਅਧੀਨ ਆਉਂਦੇ ਨਾਕਿਆਂ ਦੀ ਚੈਕਿੰਗ ਕੀਤੀ ਤੇ ਨਾਕਿਆਂ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉਣ ਅਤੇ ਹਰ ਆਉਣ ਜਾਣ ਵਾਲੇ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਬਾਰੀਕੀ ਨਾਲ ਕਰਨ ਤਾਂ ਜੋ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਰਹੇ | ਇਸ ਮੌਕੇ ਐਸ.ਐਚ.ਓ ਕੁਲਦੀਪ ਰਾਜ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਵਲੋਂ ਲੋੜ ਪੈਣ 'ਤੇ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਦਿਖਾਉਣ ਤੇ ਪੁਲਿਸ ਵਲੋਂ ਪੁੱਛਗਿੱਛ ਦੌਰਾਨ ਪੂਰਾ ਸਹਿਯੋਗ ਕੀਤਾ ਜਾਵੇ |
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੋਮਵਤੀ ਮੱਸਿਆ ਤੇ ਸੰਗਰਾਂਦ ਦੇ ਦਿਹਾੜੇ ਮੌਕੇ ਹਜ਼ਾਰਾਂ ਸ਼ਰਧਾਲੂ ਮੁਕਤੇਸ਼ਵਰ ਧਾਮ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।