12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਵੀਲਾ ਤੇਜਾ ਦੇ ਸਾਲਾਨਾ ਜੋੜ ਮੇਲੇ ’ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਹਾਜ਼ਰੀ ਲਵਾਈ

ਅਜੀਤ ਡੈਸਕ 19-06-2026
ਫਤਹਿਗੜ੍ਹ ਚੂੜੀਆਂ, 18 ਜੂਨ (ਅਵਤਾਰ ਸਿੰਘ ਰੰਧਾਵਾ)-ਹਜ਼ਰਤ ਪੀਰ ਬਾਬਾ ਮੁਹੰਮਦ ਸ਼ਾਹ ਗਾਜ਼ੀ ਦੀ ਮਜਾਰ ’ਤੇ ਸਾਲਾਨਾ ਜੋੜ ਮੇਲਾ ਮੁੱਖ ਪ੍ਰਬੰਧਕ ਸੇਵਾ ਮੁਕਤ ਬੀ.ਈ.ਓ. ਮਾ. ਸੋਹਣ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ। ਪਿਛਲੇ ਕਈ ਦਿਨਾਂ ਤੋਂ ਰੌਣਕਾਂ ਦੇ ਚਲਦਿਆਂ ਅੱਜ ਇਸ ਜੋੜ ਮੇਲੇ ਦੀ ਸਮਾਪਤੀ ਹੋਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਸਾਥੀਆਂ ਸਮੇਤ ਪਹੁੰਚੇ। ਇਸ ਮੌਕੇ ਹਲਕਾ ਇੰਚਾਰਜ ਸ: ਪੰਨੂੰ ਨੇ ਕਿਹਾ ਕਿ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰਾਂ-ਫਕੀਰਾਂ ਦੀਆਂ ਦਰਗਾਹਾਂ ’ਤੇ ਕਰਵਾਏ ਜਾਂਦੇ ਜੋੜ ਮੇਲੇ ਭਾਈਚਾਰਕ ਸਾਂਝ ਪੈਦਾ ਕਰਦੇ ਹਨ। ਉਨ੍ਹਾਂ ਪ੍ਰਬੰਧਕਾਂ ਵਲੋਂ ਇਸ ਮੇਲੇ ’ਚ ਹਾਜ਼ਰੀ ਭਰਨ ਲਈ ਦਿੱਤੇ ਗਏ ਸੱਦੇ ਲਈ ਧੰਨਵਾਦ ਕੀਤਾ। ਇਸ ਮੌਕੇ ਪਹੁੰਚੇ ਕਮਾਲ ਹਿੰਮਤ ਜੁਗਨੀ ਨੇ ਕੱਵਾਲੀਆਂ ਨਾਲ ਕੋਰੀਓਗ੍ਰਾਫ਼ੀ ਰਾਹੀਂ ਹਾਜ਼ਰੀ ਲਵਾਈ। ਇਸ ਮੌਕੇ ਮੁੱਖ ਪ੍ਰਬੰਧਕ ਮਾ. ਸੋਹਣ ਸਿੰਘ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਮੇਲੇ ਨੂੰ ਸਫ਼ਲਤਾ ਪੂਰਵਕ ਸਿਰੇ ਚੜਾਉਣ ਲਈ ਸਮੂਹ ਸੰਗਤਾਂ, ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ‘ਆਪ’ ਆਗੂ ਰਘਬੀਰ ਸਿੰਘ ਅਠਵਾਲ, ਜੁਗਰਾਜ ਸਿੰਘ ਜੱਗਾ ਰੰਧਾਵਾ, ਹਰਜੀਤ ਸਿੰਘ ਤੇਜਾ, ਸੰਗਤੇਜ ਸਿੰਘ ਰੰਧਾਵਾ, ਸਤਿੰਦਰ ਸਿੰਘ ਵਾਟਰ ਸਪਲਾਈ, ਮਲਜਿੰਦਰ ਸਿੰਘ, ਏ.ਐੱਸ.ਆਈ. ਰਛਪਾਲ ਸਿੰਘ ਪੰਨਵਾਂ, ਏ.ਐੱਸ.ਆਈ. ਰਾਮ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਛਤਵਾਲ ਵਲੋਂ ਤਿੰਨ ਰੋਜ਼ਾ ਯੋਗਾ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਦਰਗਾਹ ਸ਼ਰੀਫ ਭਗਵਾਨਪੁਰ ਪੱਤੀ ਮਾਹਲ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।