12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਤੈਅ ਸਮੇਂ ਅੰਦਰ ਕੀਤਾ ਜਾਵੇਗਾ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ: ਗੁਰਦੀਪ ਰੰਧਾਵਾ

ਅਜੀਤ ਡੈਸਕ 19-06-2026
ਡੇਰਾ ਬਾਬਾ ਨਾਨਕ, 18 ਜੂਨ (ਵਿਜੇ ਸ਼ਰਮਾ)-ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨਿਪਟਾਰੇ ਸਬੰਧੀ ਇਕ ਅਹਿਮ ਮੀਟਿੰਗ ਸਥਾਨਕ ਮਹਾਰਾਜਾ ਰਣਜੀਤ ਸਿੰਘ ਚੌਂਕ ਵਿਖੇ ਵਪਾਰ ਵਿੰਗ ਦੇ ਹਲਕਾ ਇੰਚਾਰਜ ਵਿਪਨ ਸੋਨੀ ਦੀ ਅਗਵਾਈ ’ਚ ਰੱਖੀ ਗਈ ਜਿਸ ਵਿੱਚ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਲਛਮਣ ਸਿੰਘ ਐਸ.ਡੀ.ਐਮ. ਡੇਰਾ ਬਾਬਾ ਨਾਲਕ, ਆਪ ਆਗੂ ਰਜੇਸ਼ ਕੁਮਾਰ ਬਿੱਟਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਕਾਰਜ ਸਾਧਕ ਅਫਸਰ ਰਕੇਸ਼ ਸ਼ਰਮਾ, ਡੀ.ਐਸ.ਪੀ. ਜੋਗਾ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਿਸੰ ਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਪਾਰੀਆਂ ਤੇ ਦੁਕਾਨਦਾਰਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਜਿਸ ਤਹਿਤ ਉਨ੍ਰ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਤੈਅ ਸਮੇਂ ਅੰਦਰ ਕੀਤਾ ਜ ਰਿਹਾ ਹੈ। । ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਿਛਲੇ ਚਾਰ ਸਾਲ ਦੀ ਕਾਰਗੁਜਾਰੀ ਤੋਂ ਜਿਥੇ ਸੂਬੇ ਦਾ ਹਰ ਵਰਗ ਖੁਸ਼ ਹੈ ਉਥੇ ਦੁਕਾਨਦਾਰ ਅਤੇ ਵਪਾਰੀ ਵਰਗ ਵੀ ਸਰਕਾਰ ਦੀਆਂ ਸਹੂਲਤਾਂ ਦਾ ਨਿੱਘ ਮਾਨ ਰਿਹਾ ਹੈ। ਚੇਅਰਮੈਨ ਵਿਪਨ ਸੋਨੀ ਨੇ ਹਲਕੇ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਵਪਾਰ, ਜੀ.ਐਸ.ਟੀ. ਆ ਦਿ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਲਈ ਸਿੱਧ ਤੌਰ ’ਤੇ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ। ਸੋਨੀ ਨੇ ਕਿਹਾ ਕਿ ਇਹ ਸੂਬੇ ਦੀ ਪਹਿਲੀ ਸਰਕਾਰ ਹੈ ਜਿਸ ਦੇ ਰਾਜ ’ਚ ਦੁਕਾਨਦਾਰਾਂ ਅਤੇ ਵਪਾਰੀਆਂ ਵਰਗ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੈਅ ਬੱਧ ਸਮੇਂ ਅੰਦਰ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਹਰਿੰਦਰ ਸਿੰਘ, ਰਜਤ ਮਰਵਾਹਾ, ਸੰਜੀਵ ਸੋਨੀ ਆਪ ਆਗੂ, ਬਲਦੇਵ ਰਾਜ ਡਾਇਮੰਡ, ਮਨਦੀਪ ਸਿੰਘ ਬੇਦੀ, ਰਮੇਸ਼ ਬੱਬਰ, ਬਲਜਿੰਦਰ ਸਿੰਘ, ਸੁਧੀਰ ਬੇਦੀ ਤੋਂ ਇਲਾਵਾ ਵੱਡੀ ਗਿਣਤੀ ’ਚ ਕਸਬੇ ਦੇ ਦੁਕਾਨਦਾਰ ਹਾਜਰ ਸਨ।
ਪਿਛਲੀ ਖ਼ਬਰ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਛਤਵਾਲ ਵਲੋਂ ਤਿੰਨ ਰੋਜ਼ਾ ਯੋਗਾ ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।