08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਭਾਜਪਾ ਆਗੂ ਵਲੋਂ ਪੰਜਾਬੀਆਂ ਵਿਰੁੱਧ ਕੀਤੀ ਅਪਮਾਨਜਨਕ ਟਿੱਪਣੀ ਦਾ ਕਾਂਗਰਸੀ ਵਰਕਰਾਂ ਨੇ ਕੀਤਾ ਵਿਰੋਧ ਪੰਜਾਬੀ ਭਾਈਚਾਰਾ ਇਸ ਗਲਤੀ ਨੂੰ ਕਦੇ ਮਾਫ਼ ਨਹੀਂ ਕਰੇਗਾ-ਐਡਵੋਕੇਟ ਪਾਹੜਾ

ਅਜੀਤ ਡੈਸਕ 21-06-2026
ਗੁਰਦਾਸਪੁਰ, 20 ਜੂਨ (ਚੱਕਰਾਜਾ)-ਭਾਜਪਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਵਲੋਂ ਪੰਜਾਬੀ ਭਾਈਚਾਰੇ ਵਿਰੁੱਧ ਕੀਤੀ ਅਪਮਾਨਜਨਕ ਟਿੱਪਣੀ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਵਿਰੋਧ ਕੀਤਾ।ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਗੁਰਦਾਸਪੁਰ ਦੇ ਜਹਾਜ਼ ਚੌਕ ਵਿਖੇ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ। ਐਡਵੋਕੇਟ ਪਾਹੜਾ ਨੇ ਕਿਹਾ ਕਿ ਜਤਿੰਦਰਪਾਲ ਮਲਹੋਤਰਾ ਨੇ ਪੰਜਾਬੀ ਭਾਈਚਾਰੇ ਅਪਮਾਨਜਨਕ ਟਿੱਪਣੀ ਕਰਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਨੇ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਸਨ। ਇਸੇ ਦੀ ਲਗਾਤਾਰਤਾ ਵਿਚ ਅੱਜ ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿਖੇ ਭਾਜਪਾ ਆਗੂ ਦਾ ਪੁਤਲਾ ਸਾੜਿਆ ਗਿਆ। ਪਾਹੜਾ ਨੇ ਕਿਹਾ ਕਿ ਪੰਜਾਬੀ ਭਾਈਚਾਰੇ ਦੀ ਹਿੰਮਤ ਅਤੇ ਦਿਆਲਤਾ ਨੂੰ ਦੁਨੀਆ ਭਰ ਵਿਚ ਉਦਾਹਰਣਾਂ ਵਜੋਂ ਦਰਸਾਇਆ ਜਾਂਦਾ ਹੈ। ਹਾਲਾਂਕਿ ਨਾ ਤਾਂ ਕੇਂਦਰੀ ਭਾਰਤੀ ਜਨਤਾ ਪਾਰਟੀ ਸਰਕਾਰ ਅਤੇ ਨਾ ਹੀ ਭਾਰਤੀ ਜਨਤਾ ਪਾਰਟੀ ਦੇ ਆਗੂ ਇਸ ਭਾਈਚਾਰੇ ਨੂੰ ਸਮਝਦੇ ਹਨ। ਇਸੇ ਕਰਕੇ ਭਾਜਪਾ ਆਗੂ ਨੇ ਅਜਿਹੀ ਟਿੱਪਣੀ ਕੀਤੀ ਹੈ, ਜਿਸ ਨਾਲ ਪੰਜਾਬੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੰਜਾਬੀ ਭਾਈਚਾਰਾ ਉਨ੍ਹਾਂ ਨੂੰ ਇਸ ਗਲਤੀ ਲਈ ਕਦੇ ਮਾਫ਼ ਨਹੀਂ ਕਰੇਗਾ। ਪਾਹੜਾ ਨੇ ਕਿਹਾ ਕਿ ਪੰਜਾਬੀ, ਜਿਨ੍ਹਾਂ ਨੂੰ ਭਾਜਪਾ ਆਗੂ ਗਲਤ ਕਹਿ ਰਹੇ ਹਨ, ਉਹ ਹਮੇਸ਼ਾ ਦੇਸ਼ ਨੂੰ ਸਭ ਤੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਵੇਲੇ ਸਭ ਤੋਂ ਅੱਗੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰਾ ਨਾ ਸਿਰਫ਼ ਦੇਸ਼ ਦੀ ਰੱਖਿਆ ਵਿਚ ਸਭ ਤੋਂ ਅੱਗੇ ਖੜ੍ਹਾ ਹੁੰਦਾ ਹੈ, ਸਗੋਂ ਦੇਸ਼ ਅੰਦਰ ਸੰਕਟ ਦੇ ਸਮੇਂ ਵੀ ਉਹ ਸਭ ਤੋਂ ਪਹਿਲਾਂ ਲੋਕਾਂ ਤੱਕ ਪਹੁੰਚਦੇ ਕੇ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਗੂਆਂ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਪੰਜਾਬੀਆਂ ਦੇ ਇਤਿਹਾਸ ਬਾਰੇ ਜਾਣਨਾ ਚਾਹੀਦਾ ਹੈ।
ਪਿਛਲੀ ਖ਼ਬਰ ਭਾਜਪਾ ਤੇ ਕਾਂਗਰਸ ਦੋਵੇਂ ਪੰਜਾਬ ਅਤੇ ਸਿੱਖ ਜਜ਼ਬਾਤਾਂ ਨੂੰ ਠੇਸ ਪਹੁੰਚਾਉਣ ਦੇ ਰਾਹ ਪਈਆਂ-ਕਰਨੈਲ ਸਿੰਘ ਮੀਰ ਮੁਹੰਮਦ ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਐਮ.ਐਮ. ਕਾਲਜ ਵਿਖੇ ਯੋਗਾ ਪ੍ਰੋਟੋਕੋਲ ਫਾਈਨਲ ਰਿਹਰਸਲ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।