19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਕਬਾੜ ਦੀ ਦੁਕਾਨ ਨੂੰ ਲੱਗੀ ਅੱਗ-ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਾਇਆ ਕਾਬੂ

ਅਜੀਤ ਡੈਸਕ 22-06-2026

ਗੁਰਦਾਸਪੁਰ, 21 ਜੂਨ (ਅਸ਼ੋਕ ਸ਼ਰਮਾ)-ਗੁਰਦਾਸਪੁਰ ਸ਼ਹਿਰ ਦੇ ਗੌਰਮਿੰਟ ਕਾਲਜ ਰੋਡ ’ਤੇ ਕਬਾੜ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ ਹੈ। ਪੀੜਤ ਵਿਕਾਸ ਮਹਾਜਨ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਅੰਮ੍ਰਿਤਸਰ ਗਿਆ ਹੋਇਆ ਸੀ ਕਿ ਕਿਸੇ ਦੋਸਤ ਦਾ ਫੋਨ ਆਇਆ ਕਿ ਤੇਰੀ ਕਬਾੜ ਵਾਲੀ ਦੁਕਾਨ ਨੂੰ ਅੱਗ ਲੱਗੀ ਹੋਈ ਹੈ ਅਤੇ ਨਜ਼ਦੀਕੀ ਦੁਕਾਨਦਾਰਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਤਾਂ ਉਨ੍ਹਾਂ ਨੇ ਫੌਰੀ ਤੌਰ ’ਤੇ ਪਾਣੀ ਦਾ ਛਿੜਕਾਅ ਕਰਦੇ ਹੋਏ ਅੱਗ ’ਤੇ ਕਾਬੂ ਪਾ ਲਿਆ। ਜਦ ਕਿ ਕਬਾੜ ਮਾਲਕ ਦੀ ਉਪਰ ਰਿਹਾਇਸ਼ ਸੀ। ਉਸ ਦਾ ਵੀ ਭਾਰੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਨਜ਼ਦੀਕੀ ਦੁਕਾਨਦਾਰਾਂ ਨੇ ਸਮਾਨ ਨੂੰ ਬਾਹਰ ਕੱਢ ਲਿਆ। ਉਨ੍ਹਾਂ ਦੱਸਿਆ ਕਿ ਮੇਰਾ ਕਾਫ਼ੀ ਨੁਕਸਾਨ ਹੋਇਆ ਅਤੇ ਅਜੇ ਅਨੁਮਾਨ ਨਹੀਂ ਲੱਗ ਰਿਹਾ ਹੈ।

ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ ਨੀਟ ਰੀ-ਟੈਸਟ ਜ਼ਿਲ੍ਹੇ ’ਚ ਵਿਆਪਕ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਜ਼ਿਲ੍ਹੇ ’ਚ ਕੁੱਲ ਚਾਰ ਪ੍ਰੀਖਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।