18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਲੱਮ ਖੇਤਰ ਦੇ ਬੱਚਿਆਂ ਨੇ ਪੇਂਟਿੰਗ ਮੁਕਾਬਲੇ ਰਾਹੀਂ ਦਿੱਤਾ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼

ਅਜੀਤ ਡੈਸਕ 22-06-2026

ਗੁਰਦਾਸਪੁਰ, 21 ਜੂਨ (ਚੱਕਰਾਜਾ)-ਨਸ਼ਾ ਮੁਕਤ ਭਾਰਤ ਅਭਿਆਨ ਸਪਤਾਹ ਨੂੰ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਪ੍ਰੋਜੈਕਟ ਡਾਇਰੈਕਟਰ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਅਭਿਆਨ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਵਿਚ ਨਸ਼ਾ-ਮੁਕਤ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੋਤਸਾਹਿਤ ਕਰਦੇ ਹੋਏ ਨਸ਼ਾ ਮੁਕਤ ਭਾਰਤ ਵਿਕਸਿਤ ਭਾਰਤ ਦੀ ਪਹਿਚਾਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਹੈ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਪ੍ਰਲੀਮੀਨਰੀ ਐਜੂਕੇਸ਼ਨ ਸਟੱਡੀ ਸੈਂਟਰ ਮਾਨ ਕੌਰ ਵਿਖੇ ਇੱਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਕੋਆਰਡੀਨੇਟਰ ਬਖ਼ਸ਼ੀ ਰਾਜ ਦੀ ਦੇਖ-ਰੇਖ ਹੇਠ ਉਨ੍ਹਾਂ ਦੀ ਟੀਮ ਦੇ ਮੈਂਬਰ ਆਸੂ, ਮਨਜੀਤ ਅਤੇ ਕਿਰਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਇਸ ਮੁਕਾਬਲੇ ਵਿਚ ਕੁੱਲ 15 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਰੰਗ-ਬਰੰਗੀਆਂ ਅਤੇ ਰਚਨਾਤਮਕ ਪੇਂਟਿੰਗਾਂ ਰਾਹੀਂ ਨਸ਼ਾ ਮੁਕਤ ਭਾਰਤ ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ। ਇਸ ਮੌਕੇ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਨੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਬੱਚੇ ਹੀ ਕੱਲ੍ਹ ਦੇ ਜ਼ਿੰਮੇਵਾਰ ਨਾਗਰਿਕ ਹਨ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰਾਂ ਅਤੇ ਸਮਾਜ ਨੂੰ ਵੀ ਨਸ਼ਾ ਮੁਕਤ ਭਾਰਤ ਦੀ ਇਸ ਮੁਹਿੰਮ ਨਾਲ ਜੋੜਨ ਲਈ ਪ੍ਰੇਰਿਤ ਕੀਤਾ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਬਲਾਚੌਰ ’ਚ ਜਥੇਬੰਦਕ ਢਾਂਚੇ ਦਾ ਵੱਡਾ ਵਿਸਥਾਰ ਹਲਕਾ ਇੰਚਾਰਜ ਹਨੀ ਟੌਂਸਾ ਦੀ ਅਗਵਾਈ ਹ... ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।