09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਅਕਾਲ ਪੁਰਖ ਕੀ ਫ਼ੌਜ ਵਲੋਂ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਦੋ ਰੋਜ਼ਾ ਗੁਰਮਤਿ ਸਿਰਜਣਾ ਕੈਂਪ ਲਗਾਇਆ

ਅਜੀਤ ਡੈਸਕ 23-06-2026
ਗੁਰਦਾਸਪੁਰ, 22 ਜੂਨ (ਚੱਕਰਾਜਾ)-ਅਕਾਲ ਪੁਰਖ ਕੀ ਫੌਜ ਵਲੋਂ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੇ ਸਹਿਯੋਗ ਨਾਲ ਦੋ ਰੋਜ਼ਾ ਗੁਰਮਤਿ ਸਿਰਜਣਾ ਕੈਂਪ ਸਫਲਤਾ ਪੂਰਵਕ ਸਮਾਪਤ ਹੋਇਆ। ਇਸ ਕੈਂਪ ਦੌਰਾਨ ਬੱਚਿਆਂ ਤੇ ਨੌਜਵਾਨਾਂ ਨੂੰ ਗੁਰਬਾਣੀ ਵਿਚਾਰ, ਸਿੱਖ ਇਤਿਹਾਸ, ਸਿੱਖ ਰਹਿਤ ਮਰਿਆਦਾ, ਗੁਰਸਿੱਖ ਜੀਵਨ ਜਾਂਚ, ਕਵਿਤਾ, ਭਾਸ਼ਣ, ਪ੍ਰਸ਼ਨ-ਉੱਤਰ ਤੇ ਹੋਰ ਰਚਨਾਤਮਿਕ ਗਤੀਵਿਧੀਆਂ ਰਾਹੀਂ ਸਿੱਖੀ ਨਾਲ ਜੋੜਨ ਦਾ ਯਤਨ ਕੀਤਾ ਗਿਆ। ਕੈਂਪ ਵਿਚ ਸ਼ਾਮਿਲ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਗੁਰਮਤਿ ਸਬੰਧੀ ਗਿਆਨ ਪ੍ਰਾਪਤ ਕੀਤਾ। ਇਸ ਮੌਕੇ ਹਰਵਿੰਦਰਪਾਲ ਸਿੰਘ ਜੈਨਪੁਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਚੰਗੇ ਚਰਿੱਤਰ, ਸੇਵਾ ਭਾਵਨਾ ਅਤੇ ਕੌਮੀ ਚੇਤਨਾ ਨਾਲ ਭਰਪੂਰ ਨਾਗਰਿਕ ਬਣ ਸਕਣ। ਇਸ ਮੌਕੇ ਅਕਾਲ ਪੁਰਖ ਕੀ ਫੌਜ ਵਲੋਂ ਸਮੂਹ ਸੰਗਤਾਂ, ਮਾਪਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਕੈਂਪ ਸਫਲਤਾ ਪੂਰਵਕ ਸਮਾਪਤ ਹੋਇਆ। ਉਨ੍ਹਾਂ ਗੁਰਦੁਆਰਾ ਟਾਹਲੀ ਸਾਹਿਬ ਦੇ ਮੈਨਜਰ ਹਰਜੀਤ ਸਿੰਘ ਦਾ ਵੀ ਵਿਸ਼ੇਸ ਧੰਨਵਾਦ ਕੀਤਾ। ਇਸ ਕੈਂਪ ਦੇ ਸੁੱਚਜੇ ਪ੍ਰਬੰਧਾਂ ਲਈ ਕਥਾਵਾਚਕ ਭਾਈ ਹਰਪ੍ਰੀਤ ਸਿੰਘ, ਨਿਰਮਲ ਸਿੰਘ ਦੋਰਾਂਗਲਾ, ਅਮਰਜੀਤ ਸਿੰਘ ਕਠਿਆਲੀ, ਅਭੀਸ਼ੇਕ ਸਿੰਘ, ਗੁਰਜੀਤ ਸਿੰਘ, ਗੁਰਸਾਹਿਬ ਸਿੰਘ, ਸਾਹਿਬਪ੍ਰੀਤ ਸਿੰਘ, ਐਡਵੋਕੇਟ ਸੁਮਨਪ੍ਰੀਤ ਸਿੰਘ, ਭਵਟੇਕ ਸਿੰਘ, ਜਸਵੰਤ ਸਿੰਘ ਦੀਨਾਨਗਰ ਦਾ ਵਿਸ਼ੇਸ਼ ਸਹਿਯੋਗ ਰਿਹਾ।
ਪਿਛਲੀ ਖ਼ਬਰ ਗੋਲਡਨ ਕਾਲਜ ਨੂੰ ਬੀ. ਫਾਰਮੇਸੀ ਕੋਰਸ ਦੀ ਮਿਲੀ ਮਨਜ਼ੂਰੀ ਅਗਲੀ ਖ਼ਬਰ ਹਲਕਾ ਇੰਚਾਰਜ ਰਮਨ ਬਹਿਲ ਵਲੋਂ 13 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 55.29 ਲੱਖ ਦੀ ਗ੍ਰਾਂਟ ਜਾਰੀ ਕਿਹਾ, ਹਲਕੇ ’ਚ ਵਿਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।