01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਹਲਕਾ ਪਠਾਨਕੋਟ ’ਚ ਸ਼੍ਰੋਮਣੀ ਅਕਾਲੀ ਦਲ (ਬ) ਨੇ ਜਥੇਬੰਦੀ ਮਜ਼ਬੂਤ ਕਰਨ ਲਈ 75 ਬੀ.ਐਲ.ਏ. ਨਿਯੁਕਤੀਆਂ ਕੀਤੀਆਂ

ਅਜੀਤ ਡੈਸਕ 24-06-2026
ਪਠਾਨਕੋਟ, 23 ਜੂਨ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਪਠਾਨਕੋਟ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਕੰਵਰ (ਮਿੰਟੂ) ਨੇ ਕੀਤੀ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸੂਬਾ ਜਨਰਲ ਸਕੱਤਰ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਹਾਜ਼ਰ ਹੋਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਕੰਵਰ (ਮਿੰਟੂ) ਨੇ ਦੱਸਿਆ ਕਿ ਹਲਕਾ ਪਠਾਨਕੋਟ ਵਿਚ ਕੁੱਲ 162 ਬਲਾਕ ਅਤੇ ਵਾਰਡ ਪੱਧਰੀ ਨਿਯੁਕਤੀਆਂ ਵਿਚੋਂ 75 ਬੀ.ਐਲ.ਏ. (ਬੂਥ ਲੈਵਲ ਏਜੰਟ) ਦੀਆਂ ਨਿਯੁਕਤੀਆਂ ਸਫਲਤਾ ਪੂਰਵਕ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਹਿਤਾਂ ਦੀ ਲੜਾਈ ਲੜਦਾ ਆਇਆ ਹੈ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਜਥੇਬੰਦੀ ਨੂੰ ਨਵੀਂ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਮੀਟਿੰਗ ਵਿਚ ਸ਼ਾਮਿਲ ਹੋਏ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਵਰਕਰ ਪੂਰੀ ਤਨਦੇਹੀ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨ। ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਅਸ਼ੋਕ ਸ਼ਰਮਾ, ਹਰਪ੍ਰੀਤ ਸਿੰਘ ਰਾਜਾ ਸਰਕਲ ਪ੍ਰਧਾਨ ਅਤੇ ਪ੍ਰੈਸ ਸਕੱਤਰ, ਗੁਰਪ੍ਰੀਤ ਸਿੰਘ ਗੁਰੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸਲਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਦਿਹਾਤੀ, ਸੌਰਵ ਮਹਿਰਾ ਹਲਕਾ ਵਿਧਾਨ ਸਭਾ ਪ੍ਰਧਾਨ ਬੀ.ਸੀ. ਵਿੰਗ, ਗੁਰਨਾਮ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਕੁਲਵਿੰਦਰ ਸਿੰਘ ਮੀਤ ਪ੍ਰਧਾਨ, ਵਿਕਰਮਜੀਤ ਸਿੰਘ ਸਕੱਤਰ ਯੂਥ ਅਕਾਲੀ ਦਲ, ਬਲਵਿੰਦਰ ਸਿੰਘ ਖਾਲਸਾ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਦਲਜੀਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ (ਸ਼ਹਿਰੀ), ਨਰਿੰਦਰ ਕੌਰ ਪ੍ਰਧਾਨ ਵਿਧਾਨ ਸਭਾ ਹਲਕਾ ਪਠਾਨਕੋਟ, ਚੰਚਲਾ ਦੇਵੀ, ਸ਼ਮਸ਼ੇਰ ਸਿੰਘ ਰਾਜੂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭੱਠਾ ਮਜ਼ਦੂਰਾਂ ਵਲੋਂ ਡੀ. ਸੀ. ਦਫਤਰ ਦੇ ਬਾਹਰ ਧਰਨਾ ਅਗਲੀ ਖ਼ਬਰ ਐਸ.ਆਈ.ਆਰ-2026 ਦੇ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਨੋਡਲ ਅਫਸਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।