10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਬਾਬਾ ਨਾਨਕ ’ਚ ਮੁੱਖ ਮੰਤਰੀ ਦੇ ਖਿਲਾਫ਼ ਲਗਵਾਏ ਪੋਸਟਰ

ਅਜੀਤ ਡੈਸਕ 26-06-2026
ਡੇਰਾ ਬਾਬਾ ਨਾਨਕ, 25 ਜੂਨ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੇਲ ਖਾਂਦੀ ਵਾਇਰਲ ਹੋਈ ਇਕ ਵਿਵਾਦਤ ਵੀਡੀਓ ਦਾ ਮਾਮਲਾ ਦਿਨੋ-ਦਿਨ ਜ਼ੋਰ ਫੜਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਇਸ ਧਾਰਮਿਕ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੀਤੇ ਦਿਨੀਂ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਦੀ ਇਕ ਅਹਿਮ ਮੀਟਿੰਗ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਬੁਲਾਈ ਗਈ ਸੀ ਤੇ ਇਸ ਮੀਟਿੰਗ ਦੌਰਾਨ ਪੰਜ ਸਿੰਘ ਸਾਹਿਬਾਨਾਂ ਵਲੋਂ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਕਥਿਤ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਦੱਸਦਿਆਂ ਇਕ ਫਰਮਾਨ ਜਾਰੀ ਕੀਤਾ ਗਿਆ ਸੀ, ਜਿਸ ਵਿਚ ਸੰਗਤਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਾਈਕਾਟ ਕਰਨ ਵਾਸਤੇ ਕਿਹਾ ਗਿਆ ਸੀ। ਭਾਵੇਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਹ ਵੀਡੀਓ ਰਾਜਨੀਤੀ ਦੇ ਚਲਦਿਆਂ ਉਨ੍ਹਾਂ ਦੇ ਵਿਰੋਧੀਆਂ ਵਲੋਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਫਰਜ਼ੀ ਅਤੇ ਏ.ਆਈ. ਨਾਲ ਬਣਾਈ ਦੱਸਿਆ ਜਾ ਰਿਹਾ ਹੈ ਤੇ ਸਰਕਾਰ ਵਲੋਂ ਵੱਖ-ਵੱਖ ਏਜੰਸੀਆਂ ਰਾਹੀਂ ਇਸ ਦੀ ਜਾਂਚ ਕਰਵਾਈ ਜਾ ਰਹੀ ਹੈ, ਪਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜਾਰੀ ਕੀਤੇ ਆਦੇਸ਼ ਦੇ ਵੱਡੇ ਹੋਰਡਿੰਗ ਬਣਾ ਕੇ ਇਨ੍ਹਾਂ ਫਲੈਕਸ ਬੋਰਡਾਂ ਨੂੰ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਦਰਬਾਰ ਸਾਹਿਬ ਦੀਆਂ ਦੀਵਾਰਾਂ, ਕਾਂਹਲਾਵਾਲੀ ਚੌਕ, ਪਿੰਡ ਅਗਵਾਨ ਆਦਿ ਵੱਖ-ਵੱਖ ਥਾਵਾਂ ’ਤੇ ਲਗਾਇਆ ਗਿਆ ਹੈ। ਇਸ ਸਬੰਧੀ ਜਦ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੈਨੇਜਰ ਸਤਨਾਮ ਸਿੰਘ ਗੋਸਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਬੋਰਡਾਂ ਨੂੰ ਲਗਾਉਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਵਲੋਂ ਸਬੰਧਤ ਗੁਰਦੁਆਰਾ ਸਾਹਿਬ ਦੇ ਮੈਨਜਰਾਂ ਅਤੇ ਹੋਰ ਆਗੂਆਂ ਦੀ ਡਿਊਟੀ ਲਗਾਈ ਗਈ ਹੈ, ਜਿਨਾਂ ਵਲੋਂ ਇਨ੍ਹਾਂ ਹੋਰਡਿੰਗ ਬੋਰਡਾਂ ਨੂੰ ਤਿਆਰ ਕਰਵਾ ਕੇ ਵੱਖ-ਵੱਖ ਥਾਵਾਂ ’ਤੇ ਲਗਾਇਆ ਜਾ ਰਿਹਾ। ਇਸ ਹੋਲਡਿੰਗ ਬੋਰਡ ਉੱਤੇ ਜਿੱਥੇ ਸਿੰਘ ਸਾਹਿਬਾਨਾਂ ਵਲੋਂ ਜਾਰੀ ਕੀਤੇ ਆਦੇਸ਼ ਦੀ ਤਸਵੀਰ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਲਿਖਿਆ ਗਿਆ ਹੈ ਤੇ ਸੰਗਤਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਾਈਕਾਟ ਕਰਨ ਬਾਰੇ ਵੀ ਕਿਹਾ ਗਿਆ ਹੈ।
ਪਿਛਲੀ ਖ਼ਬਰ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਮਾਮੂਲੀ ਬਾਰਿਸ਼ ਹੋਣ ਨਾਲ ਤਲਾਬ ਬਣ ਜਾਂਦੀ ਹੈ ਕਾਹਨੂੰਵਾਨ - ਭੈਣੀ ਮੀਆਂ ਖਾਂ ਸੰਪਰਕ ਸੜਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।