08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਝੋਨੇ ਦੀ ਫਸਲ ਦੀ ਬਿਜਾਈ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ- ਭਾਕਿਯੂ (ਲ)

ਅਜੀਤ ਡੈਸਕ 29-06-2026
ਧਾਰੀਵਾਲ, 28 ਜੂਨ (ਸਵਰਨ ਸਿੰਘ)-ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ਿਖ਼ਰ ’ਤੇ ਹੈ ਅਤੇ ਖੇਤੀਬਾੜੀ ਲਈ ਟਿਊਬਵੈੱਲਾਂ ਨੂੰ ਦਿੱਤੀ ਜਾਣੀ ਬਿਜਲੀ ਸਪਲਾਈ ਦੇ ਲਗਾਤਾਰ ਲੱਗ ਰਹੇ ਕੱਟਾਂ ਤੋਂ ਜ਼ਿਲ੍ਹਾ ਗੁਰਦਾਸਪੁਰ ’ਚ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ। ਇਸ ਸਬੰਧ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਨਾਮ ਸਿੰਘ ਸੰਘਰ ਨੇ ਚਿੰਤਾ ਜਿਤਾਈ ਕਿ ਝੋਨੇ ਦੀ ਫ਼ਸਲ ਦੀ ਸਿੰਚਾਈ ਲਈ ਪਾਣੀ ਦੀ ਲੋੜ ਹੁੰਦੀ ਹੈ ਤੇ ਇਸ ਲਈ ਬਿਜਲੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ 8 ਘੰਟੇ ਟਿਊਬਵੈੱਲਾਂ ਨੂੰ ਬਿਜਲੀ ਸਪਲਾਈ ਦਿੱਤੀ ਜਾਵੇਗੀ, ਪਰ ਕੱਟ ਲੱਗਣ ਕਰਕੇ ਲਗਭਗ 3-4 ਘੰਟੇ ਹੀ ਬਿਜਲੀ ਆ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਟ੍ਰਾਂਸਕੋ ਤੇ ਪਾਵਰਕਾਮ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਕਿ ਕਿਸਾਨ ਝੋਨੇ ਦੀ ਫ਼ਸਲ ਨੂੰ ਲਗਾ ਸਕਣ ਅਤੇ ਸਾਂਭ-ਸੰਭਾਲ ਕਰ ਸਕਣ।
ਪਿਛਲੀ ਖ਼ਬਰ ਸੀ.ਐਚ.ਸੀ. ਕਾਹਨੂੰਵਾਨ ’ਚ ਪੋਲੀਓ ਮੁਹਿੰਮ ਹੇਠ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।