08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਹੁਣ ਤੱਕ ਜ਼ਿਲ੍ਹੇ ’ਚ 97.73 ਫੀਸਦੀ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 29-06-2026
ਗੁਰਦਾਸਪੁਰ, 28 ਜੂਨ (ਅਸ਼ੋਕ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਪ੍ਰਕਿਰਿਆ ਬੀਤੀ 25 ਜੂਨ ਤੋਂ ਆਰੰਭ ਹੋ ਚੁੱਕੀ ਹੈ ਤੇ ਜ਼ਿਲ੍ਹਾ ਗੁਰਦਾਸਪੁਰ ਵਿਖੇ 1553 ਬੀ.ਐਲ.ਓਜ਼. ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਅ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣ ਅਤੇ ਫਾਰਮ ਨੂੰ ਭਰਵਾਉਣ ਦੀ ਇਹ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ ਤੇ ਹੁਣ ਤੱਕ ਜ਼ਿਲ੍ਹਾ ਮਾਨਸਾ ਦੇ ਸੱਤ ਵਿਧਾਨ ਸਭਾ ਹਲਕਿਆਂ ਵਿਚ ਵੋਟਰਾਂ ਨੂੰ 97.73 ਪ੍ਰਤੀਸ਼ਤ ਗਣਨਾ ਫਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਹੜੇ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ’ਚ ਦਰਜ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐੱਲ.ਓਜ਼. ਬਾਰੇ ਜਾਣਕਾਰੀ ਹਾਸਲ ਕਰਨ ਤੇ ਉਨ੍ਹਾਂ ਨਾਲ ਰਾਬਤਾ ਕਾਇਮ ਕਰਕੇ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਤਰਜੀਹ ਦੇ ਅਧਾਰ ’ਤੇ ਮੁਕੰਮਲ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਨਤਾ ਪ੍ਰਾਪਤ ਰਾਜਨੀਕ ਪਾਰਟੀਆਂ ਵਲੋਂ ਤਾਇਨਾਤ ਬੀ.ਐਲ.ਏ. ਵਲੋਂ ਵੀ ਇਸ ਕਾਰਜ ’ਚ ਸਹਿਯੋਗ ਦੇਣ ਲਈ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬਾਲਗ ਵਿਅਕਤੀ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਵਿਅਕਤੀ ਦੀ ਵੋਟ ਕੱਟੀ ਨਾ ਜਾਵੇ ਤੇ ਕੋਈ ਵੀ ਅਯੋਗ ਵੋਟ ਵੋਟਰ ਸੂਚੀ ਵਿਚ ਦਰਜ ਨਾ ਹੋ ਸਕੇ। ਇਸ ਮੌਕੇ ਮਨਜਿੰਦਰ ਸਿੰਘ ਚੋਣ ਤਹਿਸੀਲਦਾਰ ਗੁਰਦਾਸਪੁਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਇੰਟਰ ਸਟੇਟ ਬੱਸ ਟਰਮੀਨਲ ਦੇ ਅੰਦਰ ਖੜੀ ਬਸ ’ਚੋਂ ਬੈਟਰਾ ਚੋਰੀ * ਬੱਸ ਅੱਡੇ ਅੰਦਰੋਂ ਲਗਾਤਾਰ ਹੋ ਰਹੀਆਂ ਚੋਰੀਆਂ ਖਿਲਾਫ... ਅਗਲੀ ਖ਼ਬਰ ਸਰਸਪੁਰ ਨੇੜੇ ਰਾਮਤੀਰਥਾ ਮਾਈਨਰ ਵਿਚ ਮੁੜ ਪਿਆ ਪਾੜ, ਕਿਸਾਨਾਂ ਨੇ ਵਿਭਾਗ ਦੀ ਲਾਪ੍ਰਵਾਹੀ ਦੇ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।