12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਵਲੋਂ ਵਿਦਿਆਰਥੀਆਂ ਨੂੰ ਸਵੀਪ ਤਹਿਤ ਐਸ.ਆਈ.ਆਰ. ਸੰਬੰਧੀ ਜਾਣਕਾਰੀ ਦਿੱਤੀ

ਅਜੀਤ ਡੈਸਕ 03-07-2026
ਬਟਾਲਾ, 2 ਜੁਲਾਈ (ਸਤਿੰਦਰ ਸਿੰਘ)-ਜ਼ਿਲ੍ਹਾ ਨੋਡਲ ਅਫਸਰ ਸਵੀਪ ਗੁਰਦਾਸਪੁਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਸ੍ਰੀ ਰਾਜੇਸ਼ ਸ਼ਰਮਾ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਪ੍ਰਿੰਸੀਪਲ-ਕਮ-ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਕਾਦੀਆਂ ਡਾ. ਸੁਨੀਤਾ ਕੌਸ਼ਲ (ਸਟੇਟ ਅਵਾਰਡੀ) ਦੀ ਅਗਵਾਈ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਤਹਿਤ ਐਸ.ਆਈ.ਆਰ. ਸਬੰਧੀ ਵਿਦਿਆਰਥੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸ਼੍ਰੀਮਤੀ ਡਾ. ਕੌਸ਼ਲ ਨੇ ਦੱਸਿਆ ਕਿ ਇਸ ਦਾ ਮਕਸਦ ਵੋਟਰ ਸੂਚੀ ਨੂੰ ਅਪਡੇਟ ਤੇ ਸਹੀ ਬਣਾਉਣਾ ਹੈ। ਇਸ ਦੌਰਾਨ ਬੂਥ ਪੱਧਰ ਦੇ ਅਧਿਕਾਰੀ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵੇ ਦੀ ਜਾਂਚ ਕਰਦੇ ਹਨ, ਨਵੇਂ ਵੋਟਰ ਜੋੜਦੇ ਹਨ ਤੇ ਗਲਤੀਆਂ ਠੀਕ ਕਰਦੇ ਹਨ। ਪੰਜਾਬ ਵਿਚ ਇਹ ਵਿਸ਼ੇਸ਼ ਜਾਂਚ 25 ਜੂਨ ਤੋਂ 24 ਜੁਲਾਈ ਤੱਕ ਚੱਲ ਰਹੀ ਹੈ। ਇਸ ਮੌਕੇ ਲੈਕ. ਦਿਨੇਸ਼ ਕੁਮਾਰ, ਗੁਰਟੇਕ ਸਿੰਘ ਆਰਟ ਐਂਡ ਕਰਾਫਟ ਅਧਿਆਪਕ ਅਤੇ ਸ੍ਰੀਮਤੀ ਗਗਨਦੀਪ ਕੌਰ ਅਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਸਹਿਕਾਰਤਾ ਸਪਤਾਹ ਮਨਾਇਆ, ਬੂਟੇ ਵੀ ਲਗਾਏ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਫ਼ੋਰਮ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।