11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਦਾਬਾਂਵਾਲ ਵਿਖੇ ਲੋਕ ਮਿਲਣੀ ਕੀਤੀ

ਅਜੀਤ ਡੈਸਕ 03-07-2026
ਬਟਾਲਾ, 2 ਜੁਲਾਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਹਲਕੇ ਦੇ ਪਿੰਡ ਦਾਬਾਂਵਾਲ ਵਿਖੇ ਸੁਰਜਨ ਸਿੰਘ ਮੰਡ ਤੇ ਰਜਿੰਦਰ ਸਿੰਘ ਮੰਡ ਦੀ ਅਗਵਾਈ ਹੇਠ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਤੇ ਉਨ੍ਹਾਂ ਦੇ ਜਲਦ ਹੱਲ ਲਈ ਭਰੋਸਾ ਦਿਵਾਇਆ ਗਿਆ। ਸ: ਪੰਨੂੰ ਨੇ ਕਿਹਾ ਕਿ ਲੋਕਾਂ ਦੀ ਸੇਵਾ, ਵਿਕਾਸ ਅਤੇ ਹਰ ਘਰ ਤੱਕ ਸੁਵਿਧਾਵਾਂ ਪਹੁੰਚਾਉਣਾ ਸਾਡੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਤੁਹਾਡਾ ਪਿਆਰ ਤੇ ਵਿਸ਼ਵਾਸ ਹੀ ਸਾਨੂੰ ਹੋਰ ਸਮਰਪਿਤ ਹੋ ਕੇ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਬੀਬਾ ਰੁਪਿੰਦਰ ਕੌਰ ਬਲਾਕ ਸੰਮਤੀ ਮੈਂਬਰ, ਜਸਬੀਰ ਕੌਰ ਜੱਸੀ ਬਲਾਕ ਪ੍ਰਧਾਨ ਮਹਿਲਾ ਵਿੰਗ, ਕਵਲਜੀਤ ਕੌਰ, ਪੂਜਾ ਪ੍ਰਧਾਨ ਮਹਿਲਾ ਵਿੰਗ ਦਾਬਾਂਵਾਲ ਖੁਰਦ, ਪੰਚ ਬਲਵੰਤ ਸਿੰਘ, ਨੰਬਰਦਾਰ ਜਸਪਾਲ ਸਿੰਘ ਸ਼ਾਹ, ਪੰਚ ਅਮਰਜੀਤ ਸਿੰਘ, ਪੰਚ ਚੈਂਚਲ ਸਿੰਘ, ਪੰਚ ਸਰਬਜੀਤ ਕੌਰ, ਯਾਦਬੀਰ ਸਿੰਘ ਯੂਥ ਕਲੱਬ ਪ੍ਰਧਾਨ, ਘੁੱਦਾ ਪਲਵਾਨ ਯੂ.ਐਸ.ਏ., ਪੰਚ ਹਰਦੇਵ ਸਿੰਘ, ਪੰਚ ਜਗਜੀਵਨ ਸਿੰਘ, ਪੰਚ ਨਵਪ੍ਰੀਤ ਸਿੰਘ, ਪੰਚ ਰਤਨ ਸਿੰਘ, ਪੰਚ ਜੱਗਾ, ਪੰਚ ਸੁਖਬੀਰ ਸਿੰਘ, ਜਸਪਾਲ ਸਿੰਘ, ਬਲਵਿੰਦਰ ਫੌਜੀ, ਕੰਵਲਪ੍ਰੀਤ ਸਿੰਘ ਆਦਿ ਹਾਜ਼ਰ ਰਹੇ।
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀ ਦੀ ਥਾਈਲੈਂਡ ਵਿਚ ਹੋਣ ਵਾਲੀ ਏਸ਼ੀਅਨ ਯੋਗਾ ਟੀਮ ਚੈਂਪੀਅਨਸ਼ਿਪ ਲਈ ਚੋਣ ਅਗਲੀ ਖ਼ਬਰ ਹੈਰੋਇਨ ਸਮੇਤ 4 ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।