06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜ਼ਮੀਨ ਦੀ ਮਲਕੀਅਤ ਨੂੰ ਲੈ ਕੇ ਦੋ ਧੜਿਆਂ ਵਿਚ ਖੂਨੀ ਝੜਪ-ਦੋ ਲੋਕ ਜ਼ਖ਼ਮੀ

ਅਜੀਤ ਡੈਸਕ 04-07-2026
ਪਠਾਨਕੋਟ, 3 ਜੁਲਾਈ (ਸੁਮਿਤ)-ਪਠਾਨਕੋਟ ਦੇ ਪਿੰਡ ਛੋਟਾ ਰਾਣੀਪੁਰ ਵਿਖੇ ਜ਼ਮੀਨ ਦੀ ਮਲਕੀਅਤ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਚੱਲ ਰਿਹਾ ਵਿਵਾਦ ਹਿੰਸਕ ਝੜਪ ਵਿਚ ਤਬਦੀਲ ਹੋ ਗਿਆ। ਦੋਵੇਂ ਪੱਖਾਂ ਵਿਚਾਲੇ ਹੋਈ ਕੁੱਟਮਾਰ ਦੌਰਾਨ ਇਕ ਮਰਦ ਤੇ ਇਕ ਔਰਤ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਦੂਜੇ ਧੜੇ ਨੇ ਉਨ੍ਹਾਂ ‘ਤੇ ਹਮਲਾ ਕੀਤਾ। ਘਟਨਾ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਫ਼ਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।
ਪਿਛਲੀ ਖ਼ਬਰ ਲਾਇਨਜ਼ ਕਲੱਬ ਡਿਸਟ੍ਰਿਕਟ 321-ਡੀ ਦੇ ਨਵ-ਨਿਯੁਕਤ ਰੀਜਨ ਚੇਅਰਮੈਨ ਰਾਜੇਸ਼ ਸ਼ਰਮਾ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵਲੋਂ ਰਣਜੀਤ ਸਾਗਰ ਡੈਮ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।