06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਡਾਕਟਰਜ਼ ਡੇਅ ਮੌਕੇ ਪਠਾਨਕੋਟ ਦੇ ਦੋ ਡਾਕਟਰਾਂ ਨੂੰ ਸੂਬਾ ਪੱਧਰੀ ਸਨਮਾਨ

ਅਜੀਤ ਡੈਸਕ 04-07-2026
ਪਠਾਨਕੋਟ, 3 ਜੁਲਾਈ (ਸੰਧੂ)-ਡਾਕਟਰਜ਼ ਡੇ ਮੌਕੇ ਚੰਡੀਗੜ੍ਹ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮਾਣਯੋਗ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ਸਿਵਲ ਹਸਪਤਾਲ ਪਠਾਨਕੋਟ ਦੀਆਂ ਡਾ: ਪਰਵਿੰਦਰ ਕੌਰ, ਸੀਨੀਅਰ ਮੈਡੀਕਲ ਅਫ਼ਸਰ (ਏ.ਆਰ.ਟੀ ਸੈਂਟਰ) ਅਤੇ ਡਾ: ਮਾਧਵੀ ਬਲੱਡ ਟ੍ਰਾਂਸਫਿਊਜ਼ਨ ਅਫ਼ਸਰ ਨੂੰ ਸਿਹਤ ਸੇਵਾਵਾਂ ਵਿਚ ਸ਼ਾਨਦਾਰ ਯੋਗਦਾਨ ਲਈ ਸਟੇਟ ਲੈਵਲ ਹੈਲਥ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਦੋਵੇਂ ਡਾਕਟਰਾਂ ਦੇ ਨਾਮ ਡਾ: ਸੁਨੀਤਾ ਸ਼ਰਮਾ ਸਿਵਲ ਸਰਜਨ ਪਠਾਨਕੋਟ ਵਲੋਂ ਪ੍ਰਸਤਾਵਿਤ ਕੀਤੇ ਗਏ ਸਨ, ਜਿਨ੍ਹਾਂ ਨੂੰ ਡਾ: ਸੁਨੀਲ ਚੰਦ ਐਸ.ਐਮ.ਓ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਵਲੋਂ ਅੱਗੇ ਭੇਜਿਆ ਗਿਆ ਸੀ। ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਸਿਵਲ ਸਰਜਨ ਪਠਾਨਕੋਟ ਅਤੇ ਐਸ.ਐਮ.ਓ ਡਾ: ਸੁਨੀਲ ਚੰਦ ਵਲੋਂ ਦੋਵੇਂ ਡਾਕਟਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਿਸ਼ਠਾ ਅਤੇ ਸਮਰਪਣ ਨਾਲ ਲੋਕ ਸੇਵਾ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਨੇ ਕਿਹਾ ਕਿ ਇਹ ਸਨਮਾਨ ਨਾ ਸਿਰਫ਼ ਦੋਵੇਂ ਡਾਕਟਰਾਂ ਦੀ ਮਿਹਨਤ ਅਤੇ ਸਮਰਪਣ ਦਾ ਪ੍ਰਤੀਕ ਹੈ, ਸਗੋਂ ਪੂਰੇ ਪਠਾਨਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਸਿਹਤ ਕਰਮਚਾਰੀਆਂ ਨੂੰ ਵੀ ਵਧੀਆ ਸੇਵਾਵਾਂ ਦੇਣ ਲਈ ਪ੍ਰੇਰਿਤ ਕਰਦੀਆਂ ਹਨ।
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੇ ਸਨਮਾਨ ਤੇ ਆਰਥਿਕ ਸਸ਼ਕਤੀਕਰਨ ਵੱਲ ਇਤਿਹਾਸਕ ਉਪਰਾਲਾ-ਠੇਕੇਦਾਰ ਅ... ਅਗਲੀ ਖ਼ਬਰ ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸਸਤੀ ਰਸੋਈ ’ਚ ਲੋੜਵੰਦਾਂ ਨੂੰ ਭੋਜਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।