14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਧੌਲਪੁਰ ਵਿਖੇ ਲੋਕ ਮਿਲਣੀ ਕੀਤੀ

ਅਜੀਤ ਡੈਸਕ 05-07-2026
aਬਟਾਲਾ, 4 ਜੁਲਾਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸ: ਬਲਬੀਰ ਸਿੰਘ ਪੰਨੂੰ ਵਲੋਂ ਹਲਕੇ ਦੇ ਪਿੰਡ ਧੌਲਪੁਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ। ਸ: ਪੰਨੂੰ ਵਲੋਂ ਹਲਕਾ ਵਾਸੀਆਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਭਰੋਸਾ ਦਿਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਹਲਕੇ ਦਾ ਵਿਕਾਸ ਅਤੇ ਹਰ ਘਰ ਤੱਕ ਸੁਵਿਧਾਵਾਂ ਪਹੁੰਚਾਉਣਾ ਸਾਡੀ ਪਹਿਲੀ ਤਰਜੀਹ ਹੈ। ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਹਲਕਾ ਵਾਸੀਆਂ ਨੂੰ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੇ ਸਰਕਾਰ ਦੇ ਉਪਰਾਲਿਆਂ ਦੀ ਸਰਾਹਨਾ ਕੀਤੀ ਅਤੇ ਆਪਣੇ ਸੁਝਾਅ ਵੀ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਮੇਸ਼ਾਂ ਲੋਕਾਂ ਦੀ ਭਲਾਈ, ਸੁਵਿਧਾਵਾਂ ਅਤੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਸਰਪੰਚ ਤਜਿੰਦਰ ਕੌਰ, ਬਲਾਕ ਪ੍ਰਧਾਨ ਕਹਿਰ ਸਿੰਘ, ਸਵਿੰਦਰ ਸਿੰਘ, ਹਰਗੁਰਵਿੰਦਰ ਸਿੰਘ, ਜਤਿੰਦਰ ਸਿੰਘ, ਸ਼ਮਸ਼ੇਰ ਸਿੰਘ, ਹੀਰਾ ਸਿੰਘ, ਅਮਰਬੀਰ ਸਿੰਘ, ਨਾਨ ਸਿੰਘ, ਪ੍ਰੀਤ ਕੌਰ, ਪਰਮਜੀਤ ਕੌਰ, ਹਰਜਿੰਦਰ ਕੌਰ, ਸੰਦੀਪ ਕੌਰ, ਪ੍ਰਿਆ ਆਦਿ ਹਾਜ਼ਰ ਰਹੇ।
ਪਿਛਲੀ ਖ਼ਬਰ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨੌਮਣੀ ਨਾਲੇ ਦੇ ਬੰਨ੍ਹ ’ਚ ਪਏ ਪਾੜ ਕਾਰਨ ਖੇਤਾਂ ’ਚ ਵੜਿਆ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।