14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕਸ਼ਮੀਰ ਸਿੰਘ ਦੀ ਸੇਵਾ ਸੰਪੂਰਨਤਾ ’ਤੇ ਵਿਸ਼ੇਸ਼ ਸਨਮਾਨ

ਅਜੀਤ ਡੈਸਕ 05-07-2026
ਬਟਾਲਾ, 4 ਜੁਲਾਈ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਲੰਮੇ ਸਮੇਂ ਤੋਂ ਬਤੌਰ ਹੈਡ ਗ੍ਰੰਥੀ ਵਜੋਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ ਬੀਤੇ ਦਿਨੀਂ ਆਪਣੀ ਸੇਵਾ ਸੰਪੂਰਨ ਕਰ ਕੇ ਸੇਵਾ ਮੁਕਤ ਹੋਏ ਹਨ । ਇਸ ਸ਼ੁਭ ਅਵਸਰ ’ਤੇ ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਸਮਾਰੋਹ ਦੌਰਾਨ ਤਖ਼ਤ ਸਾਹਿਬ ਦੇ ਸਹਾਇਕ ਜਥੇਦਾਰ ਸਿੰਘ ਸਾਹਿਬ ਬਾਬਾ ਰਾਮ ਸਿੰਘ, ਕਾਰਜਕਾਰੀ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਸਰਬਜੀਤ ਸਿੰਘ, ਮੀਤ ਗ੍ਰੰਥੀ ਸਿੰਘ ਸਾਹਿਬ ਭਾਈ ਗੁਰਮੀਤ ਸਿੰਘ, ਭਾਈ ਗੁਰਦੀਪ ਸਿੰਘ ਅਤੇ ਰਹਿਰਾਸੀਆ ਭਾਈ ਪਰਮਵੀਰ ਸਿੰਘ ਵਲੋਂ ਸਾਂਝੇ ਤੌਰ ’ਤੇ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ ਨੂੰ ਗੁਰੂ ਘਰ ਦੀਆਂ ਬਖਸ਼ਿਸ਼ਾਂ ਵਜੋਂ ਦਸਤਾਰ, ਚੋਲਾ, ਸ੍ਰੀ ਸਾਹਿਬ, ਹਾਰ ਅਤੇ ਸਿਰੋਪਾਓ ਭੇਟ ਕਰ ਕੇ ਨਿੱਘਾ ਸਤਿਕਾਰ ਤੇ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਵੀ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਗੁਰਦੁਆਰਾ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਨੇ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ ਵਲੋਂ ਤਖ਼ਤ ਸਾਹਿਬ ਵਿਖੇ ਨਿਭਾਈਆਂ ਗਈਆਂ ਮਹਾਨ ਸੇਵਾਵਾਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਬਾਬਾ ਜੀ ਦੀ ਚੜ੍ਹਦੀ ਕਲਾ, ਲੰਮੀ ਉਮਰ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਮੁੱਖ ਪ੍ਰਬੰਧਕ ਨੇ ਗੁਰਦੁਆਰਾ ਬੋਰਡ ਅਤੇ ਸਾਧ-ਸੰਗਤ ਵਲੋਂ ਸਿੰਘ ਸਾਹਿਬ ਜੀ ਨੂੰ ਉਨ੍ਹਾਂ ਦੇ ਅਗਲੇ ਜੀਵਨ ਸਫ਼ਰ ਲਈ ਹਾਰਦਿਕ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਪ੍ਰਸ਼ਾਸਕੀ ਦਫ਼ਤਰ ਵਿਖੇ ਵੀ ਹੋਇਆ ਵਿਸ਼ੇਸ਼ ਸਨਮਾਨ:- ਇਸੇ ਲੜੀ ਤਹਿਤ ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਰਵਿੰਦਰ ਸਿੰਘ ਕਰੂਪ ਅਤੇ ਸਹਾਇਕ ਸੁਪਰਡੈਂਟ ਜੈਮਲ ਸਿੰਘ ਢਿੱਲੋਂ ਵਲੋਂ ਮੁੱਖ ਦਫ਼ਤਰ ਵਿਖੇ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ ਨੂੰ ਸ਼ਾਲ ਅਤੇ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਯਾਦਗਾਰੀ ਪਲ ’ਤੇ ਸਤਨਾਮ ਸਿੰਘ ਰਾਗੀ, ਬੀਬੀ ਬਬੀਤਾ ਕੌਰ ਚਾਹਲ, ਬਸੰਤ ਸਿੰਘ ਰਾਗੀ, ਹਰਪਾਲ ਸਿੰਘ ਸਿਲੇਦਾਰ ਸਮੇਤ ਗੁਰਦੁਆਰਾ ਬੋਰਡ ਦੇ ਕਈ ਉੱਚ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਿਨ੍ਹਾਂ ਨੇ ਸਿੰਘ ਸਾਹਿਬ ਦੇ ਸੁਖਾਵੇਂ ਭਵਿੱਖ ਲਈ ਦੁਆਵਾਂ ਦਿੱਤੀਆਂ।
ਪਿਛਲੀ ਖ਼ਬਰ ਯੂਨਾਈਟਿਡ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਸਬ ਅਰਬਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।