14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

7 ਗਰਾਮ ਹੈਰੋਇਨ ਤੇ 13500 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ ਤਿੰਨ ਦੋਸ਼ੀ ਕਾਬੂ

ਅਜੀਤ ਡੈਸਕ 05-07-2026
ਗੁਰਦਾਸਪੁਰ, 4 ਜੁਲਾਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਦੀ ਪੁਲਿਸ ਵਲੋਂ ਸ਼ੁਭਮ ਸ਼ਰਮਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲਿਸ ਵਲੋਂ ਸੇਵਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਦੋਂ ਕਿ ਥਾਣਾ ਬਹਿਰਾਮਪੁਰ ਦੀ ਪਲਿਸ ਵਲੋਂ ਰਕੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਵੀ 6750 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਜਿਸ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ। ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹ ਵਾਸੀਆਂ ਨੂੰ ਅਪੀਲ ਕੀਤੀ ਕਿ ਗੈਰ ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਸਕੇ।
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਾਕਟਰ ਨਿਰਮਲ ਸਿੰਘ ਸਨਮਾਨਿਤ ਅਗਲੀ ਖ਼ਬਰ ਪਿੰਡ ਅਹਿਮਦਾਬਾਦ ਵਿਖੇ ਸਤਿਗੁਰੂ ਕਬੀਰ ਸਾਹਿਬ ਦਾ ਜਨਮ ਦਿਵਸ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।