14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਨਮੀਤ ਸਿੰਘ ਨੱਤ ਵਲੋਂ ਯੂਥ ਬਲਾਕ ਪ੍ਰਧਾਨ ਚੁਣੇ ਜਾਣ ’ਤੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ

ਅਜੀਤ ਡੈਸਕ 05-07-2026
azਅੱਚਲ ਸਾਹਿਬ, 4 ਜੁਲਾਈ (ਗੁਰਬਚਨ ਸਿੰਘ)-ਬੀਤੇ ਦਿਨੀਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਬਰਿੰਦਰਜੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਹੋਈਆਂ ਯੂਥ ਵਿੰਗ ਦੀਆਂ ਚੋਣਾਂ ਵਿਚ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪੁਰ ਮਨਦੀਪ ਸਿੰਘ ਰੰਗੜ ਨੰਗਲ ਦੀ ਟੀਮ ਵਲੋਂ ਚੰਗਾ ਪ੍ਰਦਰਸ਼ਨ ਕਰਦਿਆਂ ਵੱਡੀ ਜਿੱਤ ਪ੍ਰਾਪਤ ਕੀਤੀ। ਇਸੇ ਤਹਿਤ ਮਨਮੀਤ ਸਿੰਘ ਨੱਤ ਕਾਫੀ ਵੋਟਾਂ ਦੀ ਲੀਡ ਨਾਲ ਯੂਥ ਬਲਾਕ ਪ੍ਰਧਾਨ ਚੁਣੇ ਗਏ। ਇਸ ਮੌਕੇ ਨਵ-ਨਿਯੁਕਤ ਯੂਥ ਬਲਾਕ ਪ੍ਰਧਾਨ ਮਨਮੀਤ ਸਿੰਘ ਨੱਤ ਨੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨ ਬਰਿੰਦਰਜੀਤ ਸਿੰਘ ਪਾਹੜਾ, ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਜ਼ਿਲ੍ਹਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਰਿਆੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਸ ’ਤੇ ਪੂਰੀ ਤਰ੍ਹਾਂ ਖਰੇ ਉਤਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹੋਰ ਮਿਹਨਤ ਕਰਨਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਨੰਬਰਦਾਰ ਕਸ਼ਮੀਰ ਸਿੰਘ ਨੱਤ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਵਿਚ ਯੂਥ ਵਿੰਗ ਹੋਰ ਮਜ਼ਬੂਤ ਹੋਇਆ ਹੈ ਅਤੇ ਵਿਧਾਨ ਸਭਾ ਚੋਣਾਂ ਵਿਚ ਅਹਿਮ ਰੋਲ ਅਦਾ ਕਰੇਗਾ। ਇਸ ਮੌਕੇ ਮਲਕੀਤ ਸਿੰਘ ਚਾਹਲ, ਡਾ. ਹਰਤਾਜ ਸਿੰਘ ਸੁੱਖਾਚਿੜਾ, ਹੀਰਾ ਸਿੰਘ ਸੰਦਲਪੁਰ, ਨਵਜੋਤ ਸਿੰਘ ਬਾਜਵਾ, ਬਲਵਿੰਦਰ ਸਿੰਘ ਪੁਰੀਆਂ, ਸਰਪੰਚ ਮਨਿੰਦਰ ਸਿੰਘ ਪੂਰੀਆਂ, ਸੋਨੂੰ ਨੱਤ, ਸਰਬਪ੍ਰੀਤ ਸਿੰਘ, ਸੋਨੂੰ ਮੀਰਪੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਅੱਜ ਕੱਢਿਆ ਜਾਵੇਗਾ ਖ਼ਾਲਸਾ ਮਾਰਚ- ਪੰਜਗਰਾਈਆਂ ਅਗਲੀ ਖ਼ਬਰ ਇੰਚਾਰਜ ਪੰਨੂੰ ਨੇ ਲੋਕ ਮਿਲਣੀ ਮੌਕੇ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।