15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੇਰੀ ਸੇਵਾ ਨਾ ਕਿਸੇ ਅਹੁਦੇ ਦੀ ਮੁਹਤਾਜ ਸੀ, ਨਾ ਕਦੇ ਹੋਵੇਗੀ : ਜਗਰੂਪ ਸਿੰਘ ਸੇਖਵਾਂ

ਅਜੀਤ ਡੈਸਕ 05-07-2026
ਡੇਹਰੀਵਾਲ ਦਰੋਗਾ, 4 ਜੁਲਾਈ (ਹਰਦੀਪ ਸਿੰਘ ਸੰਧੂ)-ਹਲਕੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਦੀ ਲੋਕ ਸੇਵਾ ਕਿਸੇ ਅਹੁਦੇ ਦੀ ਮੁਹਤਾਜ ਨਹੀਂ ਸੀ, ਨਾ ਹੈ ਅਤੇ ਨਾ ਹੀ ਕਦੇ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣਾ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਾ ਰਿਹਾ ਹੈ। ਸੇਖਵਾਂ ਨੇ ਕਿਹਾ ਕਿ ਮੇਰੀ ਸੇਵਾ ਪਹਿਲਾਂ ਵੀ ਜਾਰੀ ਸੀ, ਅੱਜ ਵੀ ਜਾਰੀ ਹੈ ਅਤੇ ਅੱਗੇ ਵੀ ਨਿਰੰਤਰ ਜਾਰੀ ਰਹੇਗੀ। ਲੋਕਾਂ ਦਾ ਭਰੋਸਾ ਅਤੇ ਸਾਥ ਹੀ ਮੇਰੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਹਲਕੇ ਦੇ ਸਮੂਹ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲਿਆ ਪਿਆਰ, ਵਿਸ਼ਵਾਸ ਅਤੇ ਅਸੀਸ ਹੀ ਉਨ੍ਹਾਂ ਨੂੰ ਹੋਰ ਵੱਧ ਸਮਰਪਣ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਵਿਕਾਸ ਅਤੇ ਜਨ-ਹਿੱਤ ਦੇ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ ।
ਪਿਛਲੀ ਖ਼ਬਰ ਜੀ.ਐਸ. ਬਾਜਵਾ ਸਕੂਲ ਕਾਦੀਆਂ ਦੀ 7ਵੀਂ ਜਮਾਤ ਦੇ ਵਿਦਿਆਰਥੀ ਦਿਲਪ੍ਰੀਤ ਦੀ ‘ਮਾਸਟਰ ਚੈਂਪਸ’ ਲਈ ਚੋਣ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਅੱਜ ਕੱਢਿਆ ਜਾਵੇਗਾ ਖ਼ਾਲਸਾ ਮਾਰਚ- ਪੰਜਗਰਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।