15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜੀ.ਐਸ. ਬਾਜਵਾ ਸਕੂਲ ਕਾਦੀਆਂ ਦੀ 7ਵੀਂ ਜਮਾਤ ਦੇ ਵਿਦਿਆਰਥੀ ਦਿਲਪ੍ਰੀਤ ਦੀ ‘ਮਾਸਟਰ ਚੈਂਪਸ’ ਲਈ ਚੋਣ

ਅਜੀਤ ਡੈਸਕ 05-07-2026
ਬਟਾਲਾ, 4 ਜੁਲਾਈ (ਸਤਿੰਦਰ ਸਿੰਘ)-ਜੀ.ਐਸ. ਬਾਜਵਾ ਸਕੂਲ ਕਾਦੀਆਂ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਦਿਲਪ੍ਰੀਤ ਦੀ ਪੀ.ਟੀ.ਸੀ. ਪੰਜਾਬੀ ਦੇ ਪ੍ਰਸਿੱਧ ਗਾਇਕੀ ਰਿਐਲਿਟੀ ਸ਼ੋਅ ‘ਮਾਸਟਰ ਚੈਂਪਸ’ ਲਈ ਚੋਣ ਹੋਈ ਹੈ। ਦਿਲਪ੍ਰੀਤ ਨੇ ਆਪਣੀ ਸੁਰੀਲੀ ਆਵਾਜ਼, ਸੰਗੀਤ ਪ੍ਰਤੀ ਲਗਨ ਅਤੇ ਸਖ਼ਤ ਮਿਹਨਤ ਨਾਲ ਇਹ ਉਪਲੱਬਧੀ ਹਾਸਿਲ ਕੀਤੀ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਡਾ. ਰਾਜੇਸ਼ ਸ਼ਰਮਾ, ਕੋਆਰਡੀਨੇਟਰ ਸ਼ਾਲਿਨੀ ਸ਼ਰਮਾ, ਐੱਸ.ਐੱਸ. ਬਾਜਵਾ ਸਕੂਲ ਦੇ ਡਾਇਰੈਕਟਰ ਤੇ ਨੈਸ਼ਨਲ ਅਵਾਰਡੀ ਐੱਮ.ਐੱਲ. ਸ਼ਰਮਾ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਦਿਲਪ੍ਰੀਤ ਤੇ ਉਸ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਦਿਲਪ੍ਰੀਤ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣੀ ਗਾਇਕੀ ਨਾਲ ਅੱਗੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ, ਮਾਪਿਆਂ ਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕਰੇਗਾ।
ਪਿਛਲੀ ਖ਼ਬਰ ਕਾਂਗਰਸ ਹਾਈਕਮਾਂਡ ਆਪਣੇ ਫ਼ੈਸਲੇ ’ਤੇ ਗੌਰ ਕਰੇ : ਮਨਮੋਹਨ ਸਿੰਘ ਨਾਮਧਾਰੀ ਅਗਲੀ ਖ਼ਬਰ ਮੇਰੀ ਸੇਵਾ ਨਾ ਕਿਸੇ ਅਹੁਦੇ ਦੀ ਮੁਹਤਾਜ ਸੀ, ਨਾ ਕਦੇ ਹੋਵੇਗੀ : ਜਗਰੂਪ ਸਿੰਘ ਸੇਖਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।