15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਾਂਗਰਸ ਹਾਈਕਮਾਂਡ ਆਪਣੇ ਫ਼ੈਸਲੇ ’ਤੇ ਗੌਰ ਕਰੇ : ਮਨਮੋਹਨ ਸਿੰਘ ਨਾਮਧਾਰੀ

ਅਜੀਤ ਡੈਸਕ 05-07-2026
ਕਿਲ੍ਹਾ ਲਾਲ ਸਿੰਘ, 4 ਜੁਲਾਈ (ਬਲਬੀਰ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਮੋਰਿੰਡਾ ਵਿਖੇ ਕਾਂਗਰਸੀ ਲੀਡਰਾਂ ਵਲੋਂ ਕੀਤੇ ਸ਼ਕਤੀ ਪ੍ਰਦਰਸ਼ਨ ਤੋਂ ਇਹ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਅਤੇ ਕਾਂਗਰਸੀ ਲੀਡਰ ਚਾਹੁੰਦੇ ਹਨ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾ ਕੇ ਉਸ ਦੀ ਅਗਵਾਈ ’ਚ 2027 ਦੀਆਂ ਚੋਣਾਂ ਲੜੀਆਂ ਜਾਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾ. ਸਰਪੰਚ ਤੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਮਨਮੋਹਨ ਸਿੰਘ ਨਾਮਧਾਰੀ ਨਵਾਂ ਪਿੰਡ ਮਿਲਖੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਉਹ ਸਾਬਕਾ ਮੰਤਰੀ ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਲਏ ਗਏ ਹਰ ਫ਼ੈਸਲੇ ਦਾ ਸਵਾਗਤ ਕਰਦੇ ਹਨ ਤੇ ਉਨ੍ਹਾਂ ਵੀ ਚਰਨਜੀਤ ਸਿੰਘ ਚੰਨੀ ਦੀ ਹਮਾਇਤ ਕੀਤੀ ਹੈ। ਮਨਮੋਹਨ ਸਿੰਘ ਨਾਮਧਾਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਪਾਰਟੀ ਹਾਈਕਮਾਂਡ ਆਪਣਾ ਫ਼ੈਸਲਾ ਬਦਲੇ, ਕਿਉਂਕਿ ਪੰਜਾਬ ਵਿਚ ਵਿਰੋਧੀ ਪਾਰਟੀਆਂ ਤੇ ਖ਼ਾਸ ਕਰਕੇ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੇਕਰ ਕੋਈ ਟੱਕਰ ਦੇ ਸਕਦਾ ਹੈ ਤਾਂ ਉਹ ਚਰਨਜੀਤ ਸਿੰਘ ਚੰਨੀ ਹੀ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਇਕ ਇਮਾਨਦਾਰ, ਬੇਦਾਗ਼ ਤੇ ਲੋਕ ਪ੍ਰਵਾਨਿਤ ਨੇਤਾ ਹਨ। ਇਸ ਲਈ ਲੋਕਾਂ ਤੇ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਪਾਰਟੀ ਹਾਈਕਮਾਂਡ ਨੂੰ ਆਪਣੇ ਫ਼ੈਸਲੇ ’ਤੇ ਗੌਰ ਕਰਨਾ ਚਾਹੀਦਾ ਹੈ ਤੇ ਪੰਜਾਬ ਦੀ ਵਾਗਡੋਰ ਸ: ਚਰਨਜੀਤ ਸਿੰਘ ਚੰਨੀ ਦੇ ਹੱਥ ਸੌਂਪਣੀ ਚਾਹੀਦੀ ਹੈ।
ਪਿਛਲੀ ਖ਼ਬਰ ਵਾਰਡ ਨੰਬਰ 11 ’ਚ ਸੜਕ ਨਿਰਮਾਣ ਦਾ ਕੰਮ ਹੋਇਆ ਸ਼ੁਰੂ : ਕੌਂਸਲਰ ਰਮਨਦੀਪ ਸਿੰਘ ਅਗਲੀ ਖ਼ਬਰ ਜੀ.ਐਸ. ਬਾਜਵਾ ਸਕੂਲ ਕਾਦੀਆਂ ਦੀ 7ਵੀਂ ਜਮਾਤ ਦੇ ਵਿਦਿਆਰਥੀ ਦਿਲਪ੍ਰੀਤ ਦੀ ‘ਮਾਸਟਰ ਚੈਂਪਸ’ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।