15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਬਲਦੇਵ ਸਿੰਘ ਖੁਜ਼ਾਲਾ ਨੇ ਸਾਥੀਆਂ ਸਮੇਤ ਗੁਰਇਕਬਾਲ ਸਿੰਘ ਮਾਹਲ ਨੂੰ ਦਿੱਤੀ ਮੁਬਾਰਕਬਾਦ

ਅਜੀਤ ਡੈਸਕ 05-07-2026
ਬਟਾਲਾ, 4 ਜੁਲਾਈ (ਹਰਦੇਵ ਸਿੰਘ ਸੰਧੂ)-ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰਸਾ ਸੰਭਾਲ ਅਤੇ ਸਾਮਾਜਿਕ ਚੇਤਨਾ ਮੰਚ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਖੁਜ਼ਾਲਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੂੰ ਪਾਰਟੀ ’ਚ ਸ਼ਾਮਿਲ ਹੋਣ ’ਤੇ ਵਧਾਈ ਦਿੱਤੀ ਤੇ ਜਥੇਦਾਰ ਖੁਜ਼ਾਲਾ ਨੇ ਕਿਹਾ ਕਿ ਗੁਰਇਕਬਾਲ ਸਿੰਘ ਮਾਹਲ ਆਪ ਪਾਰਟੀ ’ਚ ਸ਼ਾਮਿਲ ਹੋਣ ਨਾਲ ਪਾਰਟੀ ਬੁਲੰਦੀਆਂ ਨੂੰ ਛੂਹੇਗੀ, ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਤੋਂ ਜਾਹਿਰ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਗੁਰਇਕਬਾਲ ਸਿੰਘ ਮਾਹਲ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਇਸ ਮੌਕੇ ਗੁਰਵਿੰਦਰ ਸਿੰਘ ਨੀਲੂ ਕੋਂਸਲਰ, ਵਕੀਲ ਦਵਿੰਦਰ ਸਿੰਘ ਮੱਟੂ ਕੋਂਸਲਰ, ਅਵਤਾਰ ਸਿੰਘ ਗੁਰਾਇਆ, ਸਮਸ਼ੇਰ ਸਿੰਘ ਚਾਹਲ, ਬਲਰਾਜ ਸਿੰਘ ਪੱਡਾ, ਬਲਕਾਰ ਸਿੰਘ ਚੀਮਾ, ਹਰਜਿੰਦਰ ਸਿੰਘ, ਸੁਰਿੰਦਰ ਸਿੰਘ ਫੌਜੀ, ਜਥੇਦਾਰ ਤੀਰਥ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਸਸ਼ਕਤੀਕਰਨ ਵੱਲ ਵਧਦਾ ਇਕ ਕਦਮ : ਮਾਹਲ ਅਗਲੀ ਖ਼ਬਰ ਮਹਿਲਾਵਾਂ ਨੂੰ ਲਾਭ ਮਿਲਣ ’ਤੇ ਹਲਕਾ ਇੰਚਾਰਜ ਤੇ ਸਰਕਾਰ ਦਾ ਧੰਨਵਾਦ- ਸਰਪੰਚ ਦਾਊਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।