15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਸਸ਼ਕਤੀਕਰਨ ਵੱਲ ਵਧਦਾ ਇਕ ਕਦਮ : ਮਾਹਲ

ਅਜੀਤ ਡੈਸਕ 05-07-2026
ਕਾਹਨੂੰਵਾਨ, 4 ਜੁਲਾਈ (ਨਿਸ਼ਾਨ ਸਿੰਘ ਚਾਹਲ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਹਲਕੇ ਦੇ ਪਿੰਡ ਜਾਗੋਵਾਲ ਬਾਂਗਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਲਾਗੂ ਕਰ ਕੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਹਰ ਵਾਅਦੇ ਨੂੰ ਪੂਰਾ ਕਰ ਵਿਖਾਇਆ ਹੈ। ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ ਵੱਲ ਵਧਦਾ ਹੋਇਆ ਇਕ ਕ੍ਰਾਂਤੀਕਾਰੀ ਕਦਮ ਹੋਵੇਗਾ, ਕਿਉਂਕਿ ਹੁਣ ਔਰਤਾਂ ਨੂੰ ਆਪਣੇ ਰੋਜ਼ਮਰਾ ਦੇ ਖਰਚੇ ਪੂਰੇ ਕਰਨ ਲਈ ਕਿਸੇ ਅੱਗੇ ਹੱਥ ਨਹੀਂ ਅੱਡਣੇ ਪੈਣਗੇ, ਸਗੋਂ ਉਹ ਛੋਟੇ-ਮੋਟੇ ਘਰੇਲੂ ਖਰਚੇ ਕਰਨ ਦੇ ਹੁਣ ਸਮਰੱਥ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਅਜਿਹੇ ਕੰਮ ਕਰ ਵਿਖਾਏ ਹਨ, ਜੋ ਪਿਛਲੇ 70 ਸਾਲ ਤੋਂ ਵੱਧ ਸਮਾਂ ਪੰਜਾਬ ਵਿਚ ਰਾਜ ਕਰਨ ਵਾਲੀਆਂ ਸਰਕਾਰਾਂ ਨਹੀਂ ਕਰ ਸਕੀਆਂ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਜਾਗੋਵਾਲ, ਨੰਬਰਦਾਰ ਬਲਵਿੰਦਰ ਸਿੰਘ, ਸਾ. ਮੈਂਬਰ ਪੰਚਾਇਤ ਕੁਲਵੰਤ ਸਿੰਘ, ਰਣਜੀਤ ਸਿੰਘ ਨਿਹੰਗ, ਅਮਰਜੀਤ ਸਿੰਘ ਚੱਕੀ ਵਾਲਾ, ਮਨਜੀਤ ਸਿੰਘ ਖ਼ਾਲਸਾ, ਪਾਲ ਸਿੰਘ ਫੌਜੀ, ਇੰਦਰਪਾਲ ਸਿੰਘ, ਪੀ.ਏ. ਪ੍ਰੇਮ ਸਿੰਘ, ਇੰਦਰਜੀਤ ਸਿੰਘ ਜਕੜੀਆਂ, ਪਲਵਿੰਦਰਪਾਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੁਨਿਆਦੀ ਸਹੂਲਤਾਂ ਲਈ ਤਰਸ ਰਹੀ ਪਠਾਨਕੋਟ ਦੀ ਇੰਦਰਾ ਕਾਲੋਨੀ- ਪ੍ਰਮੁੱਖ ਕਾਰੋਬਾਰੀ ਰਜਤ ਅਗਲੀ ਖ਼ਬਰ ਬਲਦੇਵ ਸਿੰਘ ਖੁਜ਼ਾਲਾ ਨੇ ਸਾਥੀਆਂ ਸਮੇਤ ਗੁਰਇਕਬਾਲ ਸਿੰਘ ਮਾਹਲ ਨੂੰ ਦਿੱਤੀ ਮੁਬਾਰਕਬਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।