15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੁਲਿਸ ਅਤੇ ਬੀ.ਐਸ.ਐਫ ਨੇ ਸਰਹੱਦੀ ਇਲਾਕੇ ਵਿਚ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ

ਅਜੀਤ ਡੈਸਕ 05-07-2026
ਨਰੋਟ ਜੈਮਲ ਸਿੰਘ, 4 ਜੁਲਾਈ (ਸ਼ਸ਼ੀ ਕੁਮਾਰ)-ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਜ਼ਿਲਾ ਪੁਲਿਸ ਪ੍ਰਮੁੱਖ ਦਲਜਿੰਦਰਜੀਤ ਸਿੰਘ ਢਿੱਲੋ ਦੀ ਨਿਰਦੇਸ਼ ਹੇਠ ਕਾਨੂੰਨੀ ਵਿਵਸਥਾ ਨੂੰ ਕਾਇਮ ਰੱਖਣਲਈ ਚਲਾਈ ਮੁਹਿੰਮ ਨੂੰ ਕਾਮਯਾਬ ਕਰਨ ਲਈ ਸਰਹੱਦੀ ਇਲਾਕੇ ਵਿਚ ਡੀ.ਐਸ.ਪੀ ਆਪਰੇਸ਼ਨ ਗੁਰਬਖਸ਼ ਸਿੰਘ ਬਾਜਵਾ ਦੀ ਅਗਵਾਈ ਹੇਠ ਬੀ.ਐਸ.ਐਫ ਅਤੇ ਨਰੋਟ ਜੈਮਲ ਸਿੰਘ ਦੀ ਪੁਲਿਸ ਅਤੇ ਘਾਤਕ ਕਮਾਂਡੋ ਨੇ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਵਿਰੋਧੀ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ। ਡੀ.ਐਸ.ਪੀ ਬਾਜਵਾ ਨੇ ਦੱਸਿਆ ਕਿ ਸਾਂਝੇ ਆਪ੍ਰੇਸ਼ਨ ਦੌਰਾਨ ਪੁਲਿਸ ਅਤੇ ਬੀ.ਐਸ.ਐਫ ਦੇ ਜਵਾਨਾਂ ਨੇ ਸਰਹੱਦ ਦੇ ਨਾਲ ਲੱਗਦੇ ਵੱਖ-ਵੱਖ ਸੰਵੇਦਨਸ਼ੀਲ ਖੇਤਰਾਂ, ਸੰਪਰਕ ਰਸਤਿਆਂ ਅਤੇ ਹੋਰ ਮਹੱਤਵਪੂਰਨ ਖੇਤਰਾਂ ਦੀ ਪੂਰੀ ਤਲਾਸ਼ੀ ਲਈ। ਸੁਰੱਖਿਆ ਬਲਾਂ ਨੇ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਨਜ਼ਰ ਰੱਖਦੇ ਹੋਏ ਹਰੇਕ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਅਤੇ ਹਰ ਆਉਣ ਜਾਣ ਵਾਲਿਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਤੋਂ ਜਾਣੂ ਕਰਵਾਇਆ ਗਿਆ। ਡੀ.ਐਸ.ਪੀ ਆਪਰੇਸ਼ਨ ਗੁਰਬਖਸ਼ ਸਿੰਘ ਬਾਜਵਾ ਨੇ ਦੱਸਿਆ ਕਿ ਸਰਹੱਦੀ ਖੇਤਰਾਂ ਵਿਚ ਸਮੇਂ-ਸਮੇਂ ‘ਤੇ ਅਜਿਹੇ ਸਾਂਝੇ ਸਰਚ ਆਪ੍ਰੇਸ਼ਨ ਕੀਤੇ ਜਾਂਦੇ ਹਨ ਤਾਂ ਜੋ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ, ਘੁਸਪੈਠ, ਤਸਕਰੀ, ਜਾਂ ਸ਼ਰਾਰਤੀ ਅਨਸਰਾਂ ਦੀਆਂ ਸਾਜ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਸਰਹੱਦੀ ਖੇਤਰਾਂ ਵਿਚ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੇਤਰ ਦੀ ਨਿਰੰਤਰ ਨਿਗਰਾਨੀ ਕਰ ਰਹੀਆਂ ਹਨ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਸ਼ੱਕੀ ਗਤੀਵਿਧੀ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਅਤੇ ਬੀ.ਐਸ.ਐਫ ਨੂੰ ਸੂਚਿਤ ਕੀਤਾ ਜਾਵੇ। ਸੁਰੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਨਾਗਰਿਕਾਂ ਦਾ ਸਹਿਯੋਗ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੀ.ਐਸ.ਐਫ ਦੇ ਸਹਿਯੋਗ ਨਾਲ ਭਵਿੱਖ ਵਿਚ ਵੀ ਅਜਿਹੇ ਸਾਂਝੇ ਆਪ੍ਰੇਸ਼ਨ ਜਾਰੀ ਰਹਿਣਗੇ। ਸੁਰੱਖਿਆ ਏਜੰਸੀ ਦਾ ਉਦੇਸ਼ ਸਰਹੱਦੀ ਖੇਤਰਾਂ ਵਿਚ ਸ਼ਾਂਤੀ, ਸੁਰੱਖਿਆ ਅਤੇ ਆਪਸੀ ਵਿਸ਼ਵਾਸ ਦਾ ਮਾਹੌਲ ਬਣਾਈ ਰੱਖਣਾ ਤਾਂ ਜੋ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।
ਪਿਛਲੀ ਖ਼ਬਰ ਛੋਟੇ ਰਾਣੀਪੁਰ ਪਿੰਡ ਦੇ ਝਗੜੇ ਦੇ ਮਾਮਲੇ ਵਿਚ ਦੂਜੀ ਧਿਰ ਆਈ ਸਾਹਮਣੇ *ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਨਕਾਰਿਆ ਅਗਲੀ ਖ਼ਬਰ ਬੁਨਿਆਦੀ ਸਹੂਲਤਾਂ ਲਈ ਤਰਸ ਰਹੀ ਪਠਾਨਕੋਟ ਦੀ ਇੰਦਰਾ ਕਾਲੋਨੀ- ਪ੍ਰਮੁੱਖ ਕਾਰੋਬਾਰੀ ਰਜਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।