15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਛੋਟੇ ਰਾਣੀਪੁਰ ਪਿੰਡ ਦੇ ਝਗੜੇ ਦੇ ਮਾਮਲੇ ਵਿਚ ਦੂਜੀ ਧਿਰ ਆਈ ਸਾਹਮਣੇ *ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਨਕਾਰਿਆ

ਅਜੀਤ ਡੈਸਕ 05-07-2026
ਪਠਾਨਕੋਟ, 4 ਜੁਲਾਈ (ਸੁਮਿਤ)-ਪਿੰਡ ਛੋਟੇ ਰਾਣੀਪੁਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਵਿਚ ਹੁਣ ਦੂਜੀ ਧਿਰ ਵੀ ਸਾਹਮਣੇ ਆਈ ਹੈ। ਦੂਜੇ ਧਿਰ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ।ਦੂਜੇ ਧਿਰ ਦੇ ਅਨੁਸਾਰ ਦੋਵੇਂ ਪਰਿਵਾਰਾਂ ਵਿਚਾਲੇ ਕਾਫ਼ੀ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਵਿਵਾਦ ਅਤੇ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਇਹ ਘਟਨਾ ਵਾਪਰੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਕਿਸੇ ਵੀ ਬੇਕਸੂਰ ਨਾਲ ਨਾਇਨਸਾਫ਼ੀ ਨਾ ਹੋਵੇ। ਉਨ੍ਹਾਂ ਪ੍ਰਸ਼ਾਸਨ ਤੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦਬਾਅ ਦੇ ਦੋਵੇਂ ਧਿਰਾਂ ਦੀ ਗੱਲ ਸੁਣੀ ਜਾਵੇ ਅਤੇ ਜਾਂਚ ਦੇ ਆਧਾਰ ‘ਤੇ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦੇ ਹੋਏ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਰੋਹਿਤ ਸਿਆਲ ਤੇ ਸਵਰਨ ਸਲਾਰੀਆ ਵੱਖਰੀ ਪਹਿਚਾਣ ਰੱਖਦੇ ਹਨ- ਅਮਿਤ ਮਿੱਠੂ ਅਗਲੀ ਖ਼ਬਰ ਪੁਲਿਸ ਅਤੇ ਬੀ.ਐਸ.ਐਫ ਨੇ ਸਰਹੱਦੀ ਇਲਾਕੇ ਵਿਚ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।