15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰੋਹਿਤ ਸਿਆਲ ਤੇ ਸਵਰਨ ਸਲਾਰੀਆ ਵੱਖਰੀ ਪਹਿਚਾਣ ਰੱਖਦੇ ਹਨ- ਅਮਿਤ ਮਿੱਠੂ

ਅਜੀਤ ਡੈਸਕ 05-07-2026
ਪਠਾਨਕੋਟ, 4 ਜੁਲਾਈ (ਸੁਮਿਤ)-ਆਮ ਆਦਮੀ ਪਾਰਟੀ ਵਲੋਂ ਹਲਕਾ ਪਠਾਨਕੋਟ ਤੋਂ ਰੋਹਿਤ ਸਿਆਲ ਅਤੇ ਹਲਕਾ ਸੁਜਾਨਪੁਰ ਤੋਂ ਸਵਰਨ ਸਲਾਰੀਆ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਇਨ੍ਹਾਂ ਖੇਤਰਾਂ ਵਿਚ ਪਾਰਟੀ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ ਅਤੇ ਸਿਆਸਤ ਵਿਚ ਨਵਾਂ ਮੋੜ ਵੀ ਆਵੇਗਾ। ਇਹ ਗੱਲ ਅੱਜ ਆਮ ਆਦਮੀ ਪਾਰਟੀ ਦੇ ਬਲਾਕ ਆਬਜ਼ਰਵਰ ਤੇ ਬਲਾਕ ਪ੍ਰਭਾਰੀ ਅਮਿਤ ਮਿੱਠੂ ਨੇ ਕਹੀ। ਅਮਿਤ ਮਿੱਠੂ ਨੇ ਕਿਹਾ ਕਿ ਰੋਹਿਤ ਸਿਆਲ ਅਤੇ ਸਵਰਨ ਸਲਾਰੀਆ ਸਿਰਫ਼ ਇਕ ਲੀਡਰ ਵਜੋਂ ਹੀ ਨਹੀਂ, ਸਗੋਂ ਇਕ ਸਮਾਜ ਸੇਵੀ ਵਜੋਂ ਵੱਡੀ ਪਹਿਚਾਣ ਰੱਖਦੇ ਹਨ। ਸਮਾਜ ਸੇਵਾ ਨਾਲ ਜੁੜੀਆਂ ਗਤੀਵਿਧੀਆਂ ਵਿਚ ਵੀ ਇਹ ਦੋਵੇਂ ਹਮੇਸ਼ਾ ਅੱਗੇ ਰਹੇ ਹਨ। ਉਹ ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਅਤੇ ਮਿਲਣਸਾਰ ਸੁਭਾਅ ਦੇ ਹਨ, ਜਿਸ ਕਾਰਨ ਹਰ ਕੋਈ ਉਨ੍ਹਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦੋਵਾਂ ਨੂੰ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਹਰ ਪਾਸੇ ਇਹੀ ਚਰਚਾ ਹੈ ਕਿ ਆਮ ਆਦਮੀ ਪਾਰਟੀ ਹਰ ਫ਼ੈਸਲਾ ਸੋਚ-ਵਿਚਾਰ ਕਰਕੇ ਲੈਂਦੀ ਹੈ। ਉਨ੍ਹਾਂ ਵਿਸ਼ਵਾਸ ਜਿਤਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਜ਼ਬਰਦਸਤ ਅਸਰ ਵੇਖਣ ਨੂੰ ਮਿਲੇਗਾ ਅਤੇ ਆਮ ਆਦਮੀ ਪਾਰਟੀ ਪਠਾਨਕੋਟ ਦੇ ਤਿੰਨਾਂ ਹਲਕਿਆਂ ਵਿਚ ਸ਼ਾਨਦਾਰ ਜਿੱਤ ਦਰਜ ਕਰੇਗੀ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਛਤਵਾਲ ਵਲੋਂ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ 7 ਨੂੰ ਅਗਲੀ ਖ਼ਬਰ ਛੋਟੇ ਰਾਣੀਪੁਰ ਪਿੰਡ ਦੇ ਝਗੜੇ ਦੇ ਮਾਮਲੇ ਵਿਚ ਦੂਜੀ ਧਿਰ ਆਈ ਸਾਹਮਣੇ *ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।