15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਾਰਡ ਨੰਬਰ 45 ਵਿਚ 5 ਲੱਖ ਦੀ ਲਾਗਤ ਨਾਲ ਬਣੇ ਡੂੰਘੇ ਬੋਰ ਦਾ ਕੈਬਨਿਟ ਮੰਤਰੀ ਵਲੋਂ ਉਦਘਾਟਨ

ਅਜੀਤ ਡੈਸਕ 05-07-2026
ਨਰੋਟ ਮਹਿਰਾ, 4 ਜੁਲਾਈ (ਰਾਜ ਕੁਮਾਰੀ)-ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ 45 ਵਿਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਨਵੇਂ ਡੂੰਘੇ ਬੋਰ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਇਸ ਡੀਪ ਬੋਰ ਨਾਲ ਖੇਤਰ ਵਿਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਇਸ ਮੌਕੇ ਕੌਂਸਲਰ ਹਰੀਸ਼ ਗੋਰਖਾ, ਕੌਂਸਲਰ ਬਲਜਿੰਦਰ ਕੌਰ, ਵਿਜੇ ਕਟਾਰੂਚੱਕ, ਮੌਜੂ ਪ੍ਰਧਾਨ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਵਾਰਡ ਨੰਬਰ 45 ਦੇ ਲੋਕ ਲੰਬੇ ਸਮੇਂ ਤੋਂ ਸਾਫ਼ ਪੀਣ ਵਾਲੇ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਹੇ ਸਨ। ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਪੂਰਾ ਕਰਦਿਆਂ ਕਰੀਬ 250 ਫੁੱਟ ਡੂੰਘਾ ਬੋਰ ਤਿਆਰ ਕਰਕੇ ਅੱਜ ਜਨਤਾ ਨੂੰ ਸਮਰਪਿਤ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਬੁੱਢਾ ਨਗਰ ਵਿਖੇ ਵੀ ਇਕ ਬੋਰ ਲੋਕਾਂ ਨੂੰ ਸਮਰਪਿਤ ਕੀਤਾ ਸੀ। ਦੋਵੇਂ ਬੋਰਾਂ ‘ਤੇ ਕਰੀਬ 10 ਲੱਖ ਦੀ ਲਾਗਤ ਆਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਰਹੀ ਹੈ ਅਤੇ ਜਨਤਾ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਹਰੀਸ਼ ਗੋਰਖਾ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਦੀ ਪਾਣੀ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਗਈ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਇਕ ਹਫ਼ਤੇ ਦੇ ਅੰਦਰ ਦੋ ਬੋਰ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਨਾਲ ਵਾਰਡ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਪਿਛਲੀ ਖ਼ਬਰ 6 ਜੁਲਾਈ ਕੈਬਨਿਟ ਮੰਤਰੀ ਕਟਾਰੂਚੱਕ ਦੇ ਘਰ ਦੇ ਬਾਹਰ ਅਤੇ 17 ਨੂੰ ਮੁਹਾਲੀ ਵਿਖੇ ਰੈਲੀ ਕਰਨਗੇ ਪੀ.ਡਬਲ.ਡੀ ਯੂਨੀਅਨ ਵਰਕਰ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਛਤਵਾਲ ਵਲੋਂ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।