15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

6 ਜੁਲਾਈ ਕੈਬਨਿਟ ਮੰਤਰੀ ਕਟਾਰੂਚੱਕ ਦੇ ਘਰ ਦੇ ਬਾਹਰ ਅਤੇ 17 ਨੂੰ ਮੁਹਾਲੀ ਵਿਖੇ ਰੈਲੀ ਕਰਨਗੇ ਪੀ.ਡਬਲ.ਡੀ ਯੂਨੀਅਨ ਵਰਕਰ

ਅਜੀਤ ਡੈਸਕ 05-07-2026
ਪਠਾਨਕੋਟ, 4 ਜੁਲਾਈ (ਵਿਨੋਦ)-ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਾਟਰ ਸਪਲਾਈ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਚੇਅਰਮੈਨ ਸਤੀਸ਼ ਸ਼ਰਮਾ, ਖਜ਼ਾਨਚੀ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਜਨਰਲ ਸਕੱਤਰ ਰਜਿੰਦਰ ਕੁਮਾਰ ਨੇ ਇਸ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ 17 ਜੁਲਾਈ ਨੂੰ ਮੋਹਾਲੀ ਵਿਚ ਸਾਂਝਾ ਮੰਚ ਵਲੋਂ ਰੈਲੀ ਕੀਤੀ ਜਾਵੇਗੀ, 6 ਜੁਲਾਈ ਨੂੰ ਕੈਬਨਿਟ ਮੰਤਰੀ ਲਾਲਚੰਦ ਦੇ ਘਰ ਦੇ ਬਾਹਰ ਸਾਂਝਾ ਮੰਚ ਵਲੋਂ ਰੈਲੀ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਸਤੀਸ਼ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਕੁਮਾਰ, ਜਨਰਲ ਸਕੱਤਰ ਸੁਰੇਸ਼ ਕੁਮਾਰ, ਮੋਹਨ ਸਿੰਘ ਵੰਡ ਸਕੱਤਰ ਨੇ ਕਿਹਾ ਕਿ ਪੰਜਾਬ ਕਰਮਚਾਰੀ ਪੈਨਸ਼ਨਰ ਜੁਆਇੰਟ ਫਰੰਟ ਕਈ ਵਾਰ ਸਮਾਂ ਦੇਣ ਦੇ ਬਾਵਜੂਦ ਮੀਟਿੰਗਾਂ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵਾਂਗ ਹੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਦੇਣਾ ਚਾਹੀਦਾ ਹੈ। ਇਸ ਮੌਕੇ ਸੁਰੇਂਦਰ ਸੈਣੀ, ਸਤੀਸ਼ ਸ਼ਰਮਾ, ਪਿਆਰ ਸਿੰਘ, ਪਵਨ ਕੁਮਾਰ, ਅਵਿਨਾਸ਼ ਚੰਦਰ, ਸੰਦੀਪ ਸਿੰਘ, ਨਿਰਮਲ ਸਿੰਘ, ਕੁਲਦੀਪ ਚੰਦਰ, ਪ੍ਰੇਮ ਕੁਮਾਰ, ਵਿਜੇ ਕੁਮਾਰ, ਰਵੀ ਕੁਮਾਰ, ਅਵਤਾਰ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਕਰਨ ਸਿੰਘ, ਜਗਮੋਹਨ ਸਿੰਘ, ਸਤਵੀਰ, ਗੋਲਡੀ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਾਰਡ ਨੰਬਰ 4 ਵਿਚ 200 ਕਿਲੋਵਾਟ ਦਾ ਨਵਾਂ ਟਰਾਂਸਫਾਰਮਰ ਲਗਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਵਾਰਡ ਨੰਬਰ 45 ਵਿਚ 5 ਲੱਖ ਦੀ ਲਾਗਤ ਨਾਲ ਬਣੇ ਡੂੰਘੇ ਬੋਰ ਦਾ ਕੈਬਨਿਟ ਮੰਤਰੀ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।